ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ
ਨਵਾਂਸ਼ਹਿਰ, 29 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕਮਿਸ਼ਨਰ ਫੂਡ ਸੇਫਟੀ ਸ੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ.
ਨਵਾਂਸ਼ਹਿਰ, 29 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕਮਿਸ਼ਨਰ ਫੂਡ ਸੇਫਟੀ ਸ੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵਲੋਂ ਬਲਾਚੌਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਖਾਧ ਪਦਾਰਥਾਂ ਦੀਆਂ ਦੁਕਾਨਾਂ ਅਤੇ ਹਲਵਾਈਆਂ ਦੀਆਂ ਵਰਕਸ਼ਾਪਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਰੱਤੇਵਾਲ, ਕਾਠਗੜ੍ਹ ਅਤੇ ਹੋਰ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਤੋਂ ਬੇਸਣ, ਬਰਫ਼ੀ, ਦੁੱਧ, ਗੁਲਾਬ ਜਾਮੁਨ, ਰਸਗੁੱਲੇ, ਖੋਆ, ਫੇਣੀਆਂ ਤੇ ਪਤੀਸੇ ਦੇ ਸੈਂਪਲ ਲਏ ਗਏ। ਇਸ ਤੋਂ ਇਲਾਵਾ ਮਠਿਆਈਆਂ ਤਿਆਰ ਕਰਨ ਵਾਲੀਆਂ ਵਰਕਸ਼ਾਪਾਂ ਵਿਚ ਸਫ਼ਾਈ ਤੇ ਖਾਧ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਜਾਂਚ ਦੌਰਾਨ ਵਰਕਸ਼ਾਪਾਂ ਵਿਚ ਪਾਈਆਂ ਗਈਆਂ ਕਮੀਆਂ ਨੂੰ ਦੂਰ ਕਰਨ ਲਈ ਸੰਬੰਧਤ ਦੁਕਾਨਦਾਰਾਂ ਤੇ ਹਲਵਾਈਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਕੰਮ ਵਾਲੀਆਂ ਥਾਵਾਂ, ਉਪਕਰਨਾਂ ਤੇ ਮਠਿਆਈਆਂ ਤਿਆਰ ਕਰਨ ਵਾਲੇ ਖੇਤਰਾਂ ਵਿਚ ਪੂਰੀ ਸ ਫ਼ਾਈ ਰੱਖਣ, ਕਰਮਚਾਰੀਆਂ ਵਲੋਂ ਦਸਤਾਨੇ, ਸਿਰ ਢੱਕਣ ਲਈ ਕੈਪ ਅਤੇ ਐਪਰਨ ਦੀ ਵਰਤੋਂ ਯਕੀਨੀ ਬਣਾਉਣ ਅਤੇ ਦੁੱਧ, ਖੋਆ, ਪਨੀਰ ਸਮੇਤ ਹੋਰ ਕੱਚਾ ਮਾਲ ਲਾਇਸੰਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਠਿਆਈਆਂ ਵਿੱਚ ਵਰਤੇ ਜਾਣ ਵਾਲੇ ਰੰਗ ਸਿਰਫ਼ ਮਨਜ਼ੂਰ ਸ਼ੁਦਾ ਖਾਧ ਰੰਗ ਅਤੇ ਨਿਰਧਾਰਤ ਹੱਦਾਂ ਅਨੁਸਾਰ ਕੀਤੀ ਜਾਵੇ। ਇਸੇ ਤਰ੍ਹਾਂ ਚਾਂਦੀ ਦਾ ਵਰਕ ਵੀ ਖਾਧ ਸੁਰੱਖਿਆ ਦੇ ਲਾਗੂ ਮਾਪਦੰਡਾਂ ਅਨੁਸਾਰ ਹੋਣਾ ਲਾਜ਼ਮੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਮੰਗ ਵਧਣ ਕਾਰਨ ਉਨ੍ਹਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਯਕੀਨੀ ਬਣਾਉਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਇਸ ਜਾਂਚ ਮੁਹਿੰਮ ਵਿੱਚ ਫੂਡ ਸੇਫਟੀ ਅਫ਼ਸਰ ਸ. ਬਿਕਰਮਜੀਤ ਸਿੰਘ ਅਤੇ ਸ. ਦਿਨੇਸ਼ਜੋਤ ਸਿੰਘ ਵਾਲੀਆ ਵੀ ਸ਼ਾਮਲ ਸਨ।