29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਭਾਗ ਦੇ ਲਾਰਿਆਂ ਤੋਂ ਅੱਕੇ ਪਦਉਨਤ ਅੰਗਰੇਜ਼ੀ ਅਧਿਆਪਕ

ਨਵਾਂਸ਼ਹਿਰ, 29 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿਚ ਅਧਿਆਪਕਾਂ ਦੀਆਂ ਮਾਸਟਰ ਕੇਡਰ ਦੀਆਂ ਪਦਉਨਤੀਆਂ ਤੋਂ ਬਾਅਦ ਸਟੇਸ਼ਨਾਂ ਦੀ ਅਲਾਟਮੈਂਟ ਤੇ ਐਡਜਸਟਮੈਂਟ ਦਾ ਮਾਮਲਾ ਲਗਾਤਾਰ ਚਰਚਾ ਵਿਚ ਹੈ। ਆਪਣੇ ਜ਼ਿਲ੍ਹਿਆਂ ਤੋਂ 150 ਤੋਂ 200 ਕਿਲੋਮੀਟਰ ਤੱਕ ਦੂਰਲੇ ਸਟੇਸ਼ਨਾਂ ’ਤੇ ਹਾਜ਼ਰ ਹੋ ਕੇ ਸੇਵਾਵਾਂ ਨਿਭਾ ਰਹੇ ਅੰਗਰੇਜ਼ੀ ਵਿਸ਼ੇ ਦੇ ਪਦਉਨਤ ਅਧਿਆਪਕ ਹੁਣ ਸਿੱਖਿਆ ਵਿਭਾਗ ਦੇ ਲਾਰਿਆਂ ਤੋਂ ਅੱਕ ਕੇ ਆਪਣੀ ਪਦਉਨਤੀ ਛੱਡ ਕੇ ਮੁੜ ਪੁਰਾਣੇ ਅਹੁਦਿਆਂ ’ਤੇ ਜਾਣ ਬਾਰੇ ਸੋਚਣ ਲਈ ਮਜਬੂਰ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-10-2026
ਨਵਾਂਸ਼ਹਿਰ, 29 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿਚ ਅਧਿਆਪਕਾਂ ਦੀਆਂ ਮਾਸਟਰ ਕੇਡਰ ਦੀਆਂ ਪਦਉਨਤੀਆਂ ਤੋਂ ਬਾਅਦ ਸਟੇਸ਼ਨਾਂ ਦੀ ਅਲਾਟਮੈਂਟ ਤੇ ਐਡਜਸਟਮੈਂਟ ਦਾ ਮਾਮਲਾ ਲਗਾਤਾਰ ਚਰਚਾ ਵਿਚ ਹੈ। ਆਪਣੇ ਜ਼ਿਲ੍ਹਿਆਂ ਤੋਂ 150 ਤੋਂ 200 ਕਿਲੋਮੀਟਰ ਤੱਕ ਦੂਰਲੇ ਸਟੇਸ਼ਨਾਂ ’ਤੇ ਹਾਜ਼ਰ ਹੋ ਕੇ ਸੇਵਾਵਾਂ ਨਿਭਾ ਰਹੇ ਅੰਗਰੇਜ਼ੀ ਵਿਸ਼ੇ ਦੇ ਪਦਉਨਤ ਅਧਿਆਪਕ ਹੁਣ ਸਿੱਖਿਆ ਵਿਭਾਗ ਦੇ ਲਾਰਿਆਂ ਤੋਂ ਅੱਕ ਕੇ ਆਪਣੀ ਪਦਉਨਤੀ ਛੱਡ ਕੇ ਮੁੜ ਪੁਰਾਣੇ ਅਹੁਦਿਆਂ ’ਤੇ ਜਾਣ ਬਾਰੇ ਸੋਚਣ ਲਈ ਮਜਬੂਰ ਹੋ ਰਹੇ ਹਨ। ਪਦ ਉਨਤ ਹੋਏ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਵਿਭਾਗ ਵਲੋਂ ਆਪਣੇ ਜ਼ਿਲ੍ਹਿਆਂ ਵਿਚ ਐਡਜਸਟ ਕਰਨ ਦੇ ਭਰੋਸੇ ਦਿੱਤੇ ਗਏ ਸਨ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਈ. ਟੀ. ਟੀ., ਹੈੱਡ ਟੀਚਰ ਤੇ ਸੀ. ਐੱਚ. ਟੀ. ਤੋਂ ਮਾਸਟਰ ਕਾਡਰ ਵਿਚ ਵੱਖ-ਵੱਖ ਵਿਸ਼ਿਆਂ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਪਦਉਨਤੀਆਂ ਦੌਰਾਨ ਅੰਗਰੇਜ਼ੀ ਵਿਸ਼ੇ ਦੇ ਕਈ ਅਧਿਆਪਕਾਂ ਨੂੰ ਆਪਣੇ ਜ਼ਿਲ੍ਹਿਆਂ ਤੋਂ ਕਾਫ਼ੀ ਦੂਰ, ਇਥੋਂ ਤੱਕ ਕਿ 150 ਤੋਂ 200 ਕਿਲੋਮੀਟਰ ਤੱਕ ਦੂਰਲੇ ਸਟੇਸ਼ਨ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕਾਂ ਅਨੁਸਾਰ, ਦੂਰ-ਦੁਰਾਡੇ ਦੇ ਸਟੇਸ਼ਨਾਂ ’ਤੇ ਡਿਊਟੀ ਕਰਨ ਕਾਰਨ ਰੋਜ਼ਾਨਾ ਘਰ ਤੋਂ ਆਉਣਾ-ਜਾਣਾ ਸੰਭਵ ਨਹੀਂ ਹੈ। ਇਸ ਲਈ ਕਈ ਅਧਿਆਪਕਾਂ ਨੂੰ ਆਪਣੇ ਪਰਿਵਾਰਾਂ ਤੋਂ ਦੂਰ ਕਿਰਾਏ ਦੇ ਮਕਾਨਾਂ ਵਿਚ ਰਹਿਣਾ ਪੈ ਰਿਹਾ ਹੈ। ਇਸ ਨਾਲ ਜਿਥੇ ਉਨ੍ਹਾਂ ਦੇ ਖ਼ਰਚੇ ਵਧ ਗਏ ਹਨ, ਉਥੇ ਹੀ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਵਿਚ ਵੀ ਮੁਸ਼ਕਿਲਾਂ ਆ ਰਹੀਆਂ ਹਨ। ਕੁਝ ਅਧਿਆਪਕਾਂ ਦੀ ਸੇਵਾਮੁਕਤੀ ਵੀ ਨੇੜੇ ਦੱਸੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਲਈ ਇਸ ਉਮਰ ਵਿਚ ਦੂਰਲੇ ਸਟੇਸ਼ਨਾਂ ’ਤੇ ਸੇਵਾਵਾਂ ਨਿਭਾਉਣਾ ਹੋਰ ਵੀ ਔਖਾ ਹੋ ਗਿਆ ਹੈ। ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਸਮੇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕਰਕੇ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਉਨ੍ਹਾਂ ਦੇ ਆਪਣੇ ਜ਼ਿਲ੍ਹਿਆਂ ਵਿਚ ਖਾਲੀ ਪਈਆਂ ਅਸਾਮੀਆਂ ’ਤੇ ਐਡਜਸਟਮੈਂਟ ਕਰ ਦਿੱਤੀ ਜਾਵੇਗੀ। ਇਸ ਸੰਬੰਧੀ ਅਧਿਕਾਰੀਆਂ ਵਲੋਂ 5 ਅਕਤੂਬਰ ਤੱਕ ਦਾ ਸਮਾਂ ਵੀ ਮੰਗਿਆ ਗਿਆ ਸੀ, ਪਰ ਅਧਿਆਪਕਾਂ ਦਾ ਕਹਿਣਾ ਹੈ ਕਿ ਨਿਰਧਾਰਤ ਸਮਾਂ ਬੀਤਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ। ਅਧਿਆਪਕਾਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੇ ਜ਼ਿਲ੍ਹਿਆਂ ਵਿਚ ਖਾਲੀ ਪਈਆਂ ਅਸਾਮੀਆਂ ਅਨੁਸਾਰ ਜਲਦ ਐਡਜਸਟਮੈਂਟ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੇਹਲੀਆਣਾ ’ਚ ਸਾਲਾਨਾ ਜੋੜ ਮੇਲਾ 3 ਨੂੰ ਅਗਲੀ ਖ਼ਬਰ ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ
Ad Position 24