29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਿੱਖ ਮਿਸ਼ਨਰੀ ਕਾਲਜ ਵਲੋਂ ਕੱਲ੍ਹ ਦੇਸ਼ ਭਰ ’ਚ ਲਈ ਜਾਵੇਗੀ ਧਾਰਮਿਕ ਪ੍ਰੀਖਿਆ-ਸੁਪਰਡੈਂਟ ਸ਼ੇਖੂਪੁਰੀ

ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਮਤਿ ਫ਼ਲਸਫ਼ੇ ਤੇ ਰਹਿਤ ਮਰਯਾਦਾ ਨਾਲ ਜੋੜਨ ਅਤੇ ਵਿਦਿਆਰਥੀ ਵਰਗ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਜਾਣਕਾਰੀ ਦੇਣ ਲਈ ਸਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਸਿੱਖ ਮਿਸ਼ਨਰੀ ਕਾਲਜ ਦੇ ਜ਼ੋਨ ਸ਼ਹੀਦ ਭਗਤ ਸਿਂਘ ਨਗਰ ਦੇ ਜ਼ੋਨਲ ਆਰਗੇਨਾਈਜ਼ਰ ਸੁਪਰਡੈਂਟ ਪਰਮਿੰਦਰ ਸਿੰਘ ਸ਼ੇਖੂਪੁਰੀ ਨਵਾਂਸ਼ਹਿਰ ਨੇ ਦੱਸਿਆ ਕਿ ਇਹ ਪ੍ਰੀਖਿਆ 31 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੂਰੇ ਦੇਸ਼ ਵਿਚ ਇੱਕੋ ਸਮੇਂ ਲਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 30-10-2026
ਬੰਗਾ, 29 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਮਤਿ ਫ਼ਲਸਫ਼ੇ ਤੇ ਰਹਿਤ ਮਰਯਾਦਾ ਨਾਲ ਜੋੜਨ ਅਤੇ ਵਿਦਿਆਰਥੀ ਵਰਗ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਜਾਣਕਾਰੀ ਦੇਣ ਲਈ ਸਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਸਿੱਖ ਮਿਸ਼ਨਰੀ ਕਾਲਜ ਦੇ ਜ਼ੋਨ ਸ਼ਹੀਦ ਭਗਤ ਸਿਂਘ ਨਗਰ ਦੇ ਜ਼ੋਨਲ ਆਰਗੇਨਾਈਜ਼ਰ ਸੁਪਰਡੈਂਟ ਪਰਮਿੰਦਰ ਸਿੰਘ ਸ਼ੇਖੂਪੁਰੀ ਨਵਾਂਸ਼ਹਿਰ ਨੇ ਦੱਸਿਆ ਕਿ ਇਹ ਪ੍ਰੀਖਿਆ 31 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੂਰੇ ਦੇਸ਼ ਵਿਚ ਇੱਕੋ ਸਮੇਂ ਲਈ ਜਾਵੇਗੀ। ਇਸ ਸਾਲ ਹੋਣ ਜਾ ਰਹੀ ਇਸ ਪ੍ਰੀਖਿਆ ਲਈ ਪੂਰੇ ਦੇਸ਼ ਭਰ ਵਿਚ 950 ਤੋਂ ਵੱਧ ਪ੍ਰੀਖਿਆ ਕੇਂਦਰ (ਸੈਂਟਰ) ਬਣਾਏ ਗਏ ਹਨ, ਜਿਨ੍ਹਾਂ ਵਿਚ 90 ਹਜ਼ਾਰ ਤੋਂ ਵੱਧ ਬੱਚੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਜ਼ੋਨ ਨਵਾਂ ਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਦੇ ਸਰਕਲ ਬੰਗਾ, ਲੰਗੜੋਆ, ਲਸਾੜਾ, ਬਸਿਆਲਾ, ਜੱਸੋਮਜਾਰਾ, ਗੜ੍ਹਸ਼ੰਕਰ ਤੇ ਨਵਾਂਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ 27 ਤੋਂ ਵੱਧ ਪ੍ਰੀਖਿਆ ਕੇਦਰਾਂ ਵਿਖੇ ਹੋ ਰਹੀ ਹੈ, ਜਿਸ ਵਿਚ 3500 ਤੋਂ ਵੱਧ ਪ੍ਰੀਖਿਆਰਥੀ ਅਪੀਅਰ ਹੋ ਰਹੇ ਹਨ। ਉਨ੍ਹਾਂ ਸਮੂਹ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਿੱਥੇ ਹੋਏ ਸਮੇਂ ਤੋਂ 30 ਮਿੰਟ ਪਹਿਲਾਂ ਆਪਣੇ ਨਿਰਧਾਰਿਤ ਪ੍ਰੀਖਿਆ ਕੇਂਦਰਾਂ ’ਤੇ ਪਹੁੰਚਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਸੇਵਾ ਕਾਲਜ ’ਚ ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ ਲਈ ਕੌਂਸਲਿੰਗ ਅੱਜ-ਡਾ. ਰਾਏ ਅਗਲੀ ਖ਼ਬਰ ਲਧਾਣਾ ਉੱਚਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ
Ad Position 24