29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਸ਼ਿਆਂ ਵਿਰੁੱਧ ਜੰਗ ਵਿਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 29 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿਚ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਨੌਜਵਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਮਾਜਿਕ ਬੁਰਾਈ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਨਵਾਂਸ਼ਹਿਰ, 29 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿਚ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਨੌਜਵਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਮਾਜਿਕ ਬੁਰਾਈ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨਿਕ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਮੀਟਿੰਗਾਂ ਵੀ ਕਰਵਾਈਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਖਾਤਮੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਵੱਧ-ਚੜ੍ਹ ਕੇ ਸਾਥ ਦੇਣ।
Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ਼ਿਆ - ਹਰਮਿੰਦਰ ਸਿੰਘ ਗਿੱਲ ਅਗਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਮੱਲਪੁਰ ’ਚ ਖੇਡ ਮੇਲਾ ਸ਼ੁਰੂ
Ad Position 24