30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਚੈੱਕ ਬਾਊਂਸ ਕੇਸਾਂ ਸੰਬੰਧੀ ਵਿਸ਼ੇਸ਼ ਲੋਕ ਅਦਾਲਤ 21 ਨੂੰ-ਜਤਿੰਦਰ ਪਾਲ ਸਿੰਘ ਖੁਰਮੀ

ਬਲਾਚੌਰ, 30 ਅਕਤੂਬਰ (ਨਰੇਸ਼ ਧੌਲ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ.

Ad Position 21
No active advertisement
ਅਜੀਤ ਡੈਸਕ 31-10-2026
ਬਲਾਚੌਰ, 30 ਅਕਤੂਬਰ (ਨਰੇਸ਼ ਧੌਲ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ 21 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਸ. ਭ. ਸ. ਨਗਰ ਤੇ ਸਬ-ਡਵੀਜ਼ਨ ਬਲਾਚੌਰ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ। ਸਰਦਾਰ ਖੁਰਮੀ ਵਲੋਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਅਧੀਨ ਆਉਂਦੇ ਕੇਸਾਂ (ਚੈਕ ਬਾਊਂਸ ਕੇਸ) ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਮਿਤੀ 21-11-2026 ਨੂੰ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਤੇ ਦਫਤਰ ਦੇ ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਸੰਬੰਧਤ ਇਲਾਕਾ ਵਾਸੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਦੇ ਨਾਂਅ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਰੋਕੇ ਸਰਕਾਰ-ਚੌਹਾਨ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਏ ਅੰਤਰ-ਸਕੂਲ ਮੁਕਾਬਲਿਆਂ ’ਚ 35 ਸਕੂਲਾਂ ਦੇ 400 ਤੋਂ ਵਧੇਰੇ ਵਿਦਿਆਰਥੀਆਂ ਨੇ ਲਿਆ ਭ...
Ad Position 24