31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿੱਖਿਆ ਕ੍ਰਾਂਤੀ ਦੇ ਨਾਂਅ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਰੋਕੇ ਸਰਕਾਰ-ਚੌਹਾਨ

ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ 599 ਸਰਕਾਰੀ ਸਕੂਲਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹਲਕਾ ਵਿਧਾਇਕਾਂ ਦੇ ਨਾਂਅ ਦੇ ਬੋਰਡ ਲਗਾਉਣ ’ਤੇ ਲਗਪਗ 29-95 ਲੱਖ ਦਾ ਖਰਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਸਰਕਾਰ ਰੋਕੇ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਇੰਚਾਰਜ ਮੱਖਣ ਲਾਲ ਚੌਹਾਨ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਨਵਾਂਸ਼ਹਿਰ, 30 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ 599 ਸਰਕਾਰੀ ਸਕੂਲਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹਲਕਾ ਵਿਧਾਇਕਾਂ ਦੇ ਨਾਂਅ ਦੇ ਬੋਰਡ ਲਗਾਉਣ ’ਤੇ ਲਗਪਗ 29-95 ਲੱਖ ਦਾ ਖਰਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਸਰਕਾਰ ਰੋਕੇ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਇੰਚਾਰਜ ਮੱਖਣ ਲਾਲ ਚੌਹਾਨ ਨੇ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਬੋਰਡਾਂ ਨੂੰ ਸਥਾਪਿਤ ਕਰਨ ਲਈ 27 ਅਕਤੂਬਰ ਤੋਂ 7 ਨਵੰਬਰ ਤੱਕ ਸਮਾਂ ਸੀਮਾਂ ਨਿਰਧਾਰਿਤ ਕੀਤੀ ਗਈ ਹੈ ਜਦਕਿ ਇਹ ਸਮਾਂ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਚੌਹਾਨ ਨੇ ਅੱਗੇ ਕਿਹਾ ‘ਆਪ’ (ਆਮ ਆਦਮੀ ਪਾਰਟੀ) ਦੀ ਸਰਕਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜ੍ਹਾਈ ਤੋਂ ਹਟਾ ਕੇ ਉਦਘਾਟਨੀ ਸਮਾਗਮਾਂ ਵਿਚ ਲਗਾ ਕੇ ਵਿਦਿਆਰਥੀਆਂ ਨੂੰ ਵਿੱਦਿਆ ਤੋਂ ਵਾਂਝੇ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਐਲੀਮੈਂਟਰੀ ਸਕੂਲਾਂ ਲਈ 5,000 ਰੁਪਏ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ 20,000 ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜੋ ਕਿ ਸਰਕਾਰੀ ਖਜ਼ਾਨੇ ’ਤੇ ਬੇ ਮਤਲਬ ਦਾ ਬੋਝ ਹੈ। ਚੌਹਾਨ ਨੇ ਕਿਹਾ ਕਿ ਮਾਨ ਸਾਹਿਬ ਦੱਸਣ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹਲਕਾ ਵਿਧਾਇਕ ਦੇ ਨਾਂਅ ਦੀਆਂ ਤਖਤੀਆਂ ਸਕੂਲਾਂ ਵਿਚ ਲਗਾਉਣ ਨਾਲ ਕਿਹੜੀ ਸਿੱਖਿਆ ਕ੍ਰਾਂਤੀ ਆਵੇਗੀ। ਸਰਕਾਰ ਨੂੰ ਚਾਹੀਦਾ ਤਾਂ ਇਹ ਹੈ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੇਠੀ ਸਰਪੰਚ ਥੋਪੀਆ ਦੀ ਅਗਵਾਈ ਹੇਠ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਬਲਾਚੌਰ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ... ਅਗਲੀ ਖ਼ਬਰ ਚੈੱਕ ਬਾਊਂਸ ਕੇਸਾਂ ਸੰਬੰਧੀ ਵਿਸ਼ੇਸ਼ ਲੋਕ ਅਦਾਲਤ 21 ਨੂੰ-ਜਤਿੰਦਰ ਪਾਲ ਸਿੰਘ ਖੁਰਮੀ
Ad Position 24