ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।
ਸੰਯੁਕਤ ਕਿਸਾਨ ਮੋਰਚੇ ਵਲੋਂ ਗੰਨਾ ਮਿੱਲ ਦੇ ਮਸਲੇ ਸੰਬੰਧੀ ਡੀ. ਸੀ. ਨਾਲ ਵਿਸ਼ੇਸ਼ ਮੀਟਿੰਗ
ਨਵਾਂਸ਼ਹਿਰ, 30 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ, ਬਿਜਲੀ ਵਿਭਾਗ ਦੇ ਅਧਿਕਾਰੀਆਂ, ਗੰਨਾ ਮਿੱਲ ਅਧਿਕਾਰੀਆਂ ਤੇ ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਬਿਜਲੀ ਵਿਭਾਗ ਤੇ ਮਿੱਲ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਮਿੱਲ੍ਹ ਨੂੰ ਚਾਲੂ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਕਿਸਾਨਾਂ ਵਲੋਂ ਇਹ ਪ੍ਰਗਟਾਵਾ ਕੀਤਾ ਗਿਆ ਕਿ ਜਦੋਂ ਤੱਕ ਮਿੱਲ ਦੇ ਬਿਜਲੀ ਪਲਾਂਟ ਵਲੋਂ ਪੈਦਾ ਕੀਤੀ ਗਈ ਬਿਜਲੀ ਦੀ, ਬਿਜਲੀ ਵਿਭਾਗ ਵਲੋਂ ਵਾਪਸੀ ਬਿਜਲੀ ਲੈਣ ਵਾਸਤੇ ਬਿਜਲੀ ਕੁਨੈਕਸ਼ਨ ਚਾਲੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਗੰਨਾ ਮਿੱਲ ਕਿਸਾਨਾਂ ਦੇ ਗੰਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਨਾਲ ਨਹੀਂ ਪਿੜ ਸਕਦੀ, ਜਿਸ ਕਰਕੇ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ ਤੇ ਕਿਸਾਨਾਂ ਨੂੰ ਆਪਣਾ ਗੰਨਾ ਬਾਹਰ ਦੀਆਂ ਮਿੱਲਾਂ ਵੱਲ ਲੈ ਕੇ ਜਾਣਾ ਪਵੇਗਾ, ਇਸ ਕਰਕੇ ਕਿਸਾਨਾਂ ਨੂੰ ਦੋਹਰਾ ਨੁਕਸਾਨ ਹੋਵੇਗਾ।
ਨਵਾਂਸ਼ਹਿਰ, 30 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ, ਬਿਜਲੀ ਵਿਭਾਗ ਦੇ ਅਧਿਕਾਰੀਆਂ, ਗੰਨਾ ਮਿੱਲ ਅਧਿਕਾਰੀਆਂ ਤੇ ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਬਿਜਲੀ ਵਿਭਾਗ ਤੇ ਮਿੱਲ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਮਿੱਲ੍ਹ ਨੂੰ ਚਾਲੂ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਕਿਸਾਨਾਂ ਵਲੋਂ ਇਹ ਪ੍ਰਗਟਾਵਾ ਕੀਤਾ ਗਿਆ ਕਿ ਜਦੋਂ ਤੱਕ ਮਿੱਲ ਦੇ ਬਿਜਲੀ ਪਲਾਂਟ ਵਲੋਂ ਪੈਦਾ ਕੀਤੀ ਗਈ ਬਿਜਲੀ ਦੀ, ਬਿਜਲੀ ਵਿਭਾਗ ਵਲੋਂ ਵਾਪਸੀ ਬਿਜਲੀ ਲੈਣ ਵਾਸਤੇ ਬਿਜਲੀ ਕੁਨੈਕਸ਼ਨ ਚਾਲੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਗੰਨਾ ਮਿੱਲ ਕਿਸਾਨਾਂ ਦੇ ਗੰਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਨਾਲ ਨਹੀਂ ਪਿੜ ਸਕਦੀ, ਜਿਸ ਕਰਕੇ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ ਤੇ ਕਿਸਾਨਾਂ ਨੂੰ ਆਪਣਾ ਗੰਨਾ ਬਾਹਰ ਦੀਆਂ ਮਿੱਲਾਂ ਵੱਲ ਲੈ ਕੇ ਜਾਣਾ ਪਵੇਗਾ, ਇਸ ਕਰਕੇ ਕਿਸਾਨਾਂ ਨੂੰ ਦੋਹਰਾ ਨੁਕਸਾਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਤੇ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿੱਲ ਦੇ ਅਧਿਕਾਰੀਆਂ ਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਨੂੰ ਸਰਕਾਰ ਦੇ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਮਿੱਲ ਨੂੰ ਹਰ ਹਾਲਤ ਵਿਚ ਚਾਲੂ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਮਸਲੇ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਦੌਲਤਪੁਰ, ਆਲ ਇੰਡੀਆ ਕਿਸਾਨ ਸਭਾ ( 1936) ਦੇ ਆਗੂ ਜਸਵਿੰਦਰ ਸਿੰਘ ਭੰਗਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਮੇਸ਼ ਸਿੰਘ ਢੇਸੀ, ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਸੁੱਜੋਂ, ਕੁਲਦੀਪ ਸਿੰਘ ਦੌੜਕਾ, ਹਰਪਰਭ ਮਹਿਲ ਸਿੰਘ ਬੀ. ਕੇ. ਯੂ. ਰਾਜੇਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਰਾਣੇਵਾਲ, ਸੁਰਿੰਦਰ ਸਿੰਘ ਮਹਿਰਮਪੁਰ, ਬੀ. ਕੇ. ਯੂ. ਰਾਜੇਵਾਲ ਦੇ ਆਗੂ ਸੁਰਜੀਤ ਸਿੰਘ ਘੱਕੇਵਾਲ, ਬੀ. ਕੇ. ਯੂ. ਕਾਦੀਆਂ ਦੇ ਆਗੂ ਸੁਖਦੀਪ ਸਿੰਘ ਤੇ ਜੀਵਨ ਰਾਮ ਬੁਰਜ ਟਹਿਲ ਦਾਸ ਨੇ ਮੀਟਿੰਗ ਵਿਚ ਹਿੱਸਾ ਲਿਆ।