31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰਵੀ ਇੰਦਰ ਸਿੰਘ ਬਾਗੋਵਾਲ ਅੱਜ ਹੋਣਗੇ ਭਾਜਪਾ ’ਚ ਸ਼ਾਮਿਲ

ਕਾਠਗੜ੍ਹ, 30 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰਵੀ ਇੰਦਰ ਸਿੰਘ ਬਾਗੋਵਾਲ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਸੇਵਾ ਵਿਚ ਦਿਨ-ਰਾਤ ਹਾਜ਼ਰ ਰਹਿਣ ਵਾਲੇ ਇਸ ਨੌਜਵਾਨ ਆਗੂ ਨੇ ਆਪਣੇ ਕੰਮਾਂ ਨਾਲ ਲੋਕਾਂ ਦੇ ਦਿਲਾਂ ’ਚ ਅਜਿਹੀ ਥਾਂ ਬਣਾ ਲਈ ਹੈ। ਰਵੀ ਇੰਦਰ ਸਿੰਘ ਬਾਗੋਵਾਲ 31 ਅਕਤੂਬਰ ਨੂੰ ਆਪਣੇ ਪਿੰਡ ਬਾਗੋਵਾਲ ਵਿਖੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 31-10-2026
ਕਾਠਗੜ੍ਹ, 30 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰਵੀ ਇੰਦਰ ਸਿੰਘ ਬਾਗੋਵਾਲ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਸੇਵਾ ਵਿਚ ਦਿਨ-ਰਾਤ ਹਾਜ਼ਰ ਰਹਿਣ ਵਾਲੇ ਇਸ ਨੌਜਵਾਨ ਆਗੂ ਨੇ ਆਪਣੇ ਕੰਮਾਂ ਨਾਲ ਲੋਕਾਂ ਦੇ ਦਿਲਾਂ ’ਚ ਅਜਿਹੀ ਥਾਂ ਬਣਾ ਲਈ ਹੈ। ਰਵੀ ਇੰਦਰ ਸਿੰਘ ਬਾਗੋਵਾਲ 31 ਅਕਤੂਬਰ ਨੂੰ ਆਪਣੇ ਪਿੰਡ ਬਾਗੋਵਾਲ ਵਿਖੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਮੌਕੇ ਪਿੰਡ ’ਚ ਨਵਯੁੱਗ ਸੰਮੇਲਨ ਦਾ ਵਿਸ਼ਾਲ ਪ੍ਰਬੰਧ ਹੋਵੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਅਤੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਨੂੰ ਖੁਦ ਪਾਰਟੀ ’ਚ ਸ਼ਾਮਿਲ ਕਰਵਾਉਣਗੇ। ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੀ ਇਸ ਇਤਿਹਾਸਕ ਮੌਕੇ ਦੀ ਗਵਾਹ ਬਣੇਗੀ। ਰਵੀ ਇੰਦਰ ਸਿੰਘ ਬਾਗੋਵਾਲ ਸਿਰਫ਼ ਨਾਂ ਦੇ ਆਗੂ ਨਹੀਂ, ਸਗੋਂ ਜ਼ਮੀਨ ਨਾਲ ਜੁੜੇ ਹੋਏ ਸੱਚੇ ਸੇਵਾਦਾਰ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਇਲਾਕੇ ’ਚ ਮੈਰਾਥਨ ਖੇਡਾਂ ਕਰਵਾਉਂਦੇ ਆ ਰਹੇ ਹਨ। ਇਨ੍ਹਾਂ ਖੇਡ ਮੇਲਿਆਂ ਰਾਹੀਂ ਉਨ੍ਹਾਂ ਨੇ ਸੈਂਕੜੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਹੈ। ਨਵੀਂ ਪੀੜ੍ਹੀ ਦੇ ਉੱਜਵਲ ਭਵਿੱਖ, ਵਿਕਸਤ ਸਮਾਜ ਤੇ ਅਗਾਂਹਵਧੂ ਭਾਰਤ ਦੇ ਸੰਕਲਪ ਨਾਲ ਇਹ ਸੰਮੇਲਨ 31 ਅਕਤੂਬਰ ਨੂੰ ਸਵੇਰੇ 10 ਵਜੇ ਪਿੰਡ ਬਾਗੋਵਾਲ ਹਲਕਾ ਬਲਾਚੌਰ ਵਿਖੇ ਹੋਵੇਗਾ। ਰਵੀ ਇੰਦਰ ਸਿੰਘ ਬਾਗੋਵਾਲ ਨੇ ਇਲਾਕਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਹ ਸੰਮੇਲਨ ਸਿਰਫ਼ ਮੇਰੀ ਸ਼ਮੂਲੀਅਤ ਦਾ ਨਹੀਂ, ਸਗੋਂ ਇਲਾਕੇ ਦੇ ਨੌਜਵਾਨਾਂ ਦੇ ਭਵਿੱਖ, ਨਸ਼ਾ ਮੁਕਤ ਸਮਾਜ, ਖੇਡਾਂ ਦੇ ਵਿਕਾਸ ਅਤੇ ਬਲਾਚੌਰ ਹਲਕੇ ਦੀ ਤਰੱਕੀ ਦਾ ਸੰਮੇਲਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਇੰਟਰਨਸ਼ਿਪ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਜੀਵ ਕੁਮਾਰ ਮਿੰਟੂ ਭਾਜਪਾ ਮੰਡਲ ਬਲਾਚੌਰ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ
Ad Position 24