ਇਲਾਕੇ ਵਿਚ ਤਾਰ ਚੋਰ ਗਰੋਹ ਸਰਗਰਮ ਇਕੋ ਰਾਤ ਵਿਚ ਡੇਢ ਦਰਜਨ ਤੋਂ ਵੱਧ ਮੋਟਰਾਂ ਦੀਆਂ ਤਾਰਾਂ ਚੋਰੀ
ਮੁਕੰਦਪੁਰ, 30 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਖੇਤਾਂ ਵਿਚ ਲੱਗੇ ਮੋਟਰ ਟਿਊਬਵੈੱਲ ਕੁਨੈਕਸ਼ਨ ਦੀਆਂ ਤਾਰਾਂ ਕੱਟਣ ਤੇ ਚੋਰੀ ਕਰਨ ਵਾਲਾ ਗਰੋਹ ਫਿਰ ਸਰਗਰਮ ਹੋ ਗਿਆ ਹੈ ਅਤੇ ਇੱਕੋ ਰਾਤ ਵਿਚ ਜਗਤਪੁਰ ਪਿੰਡ ਦੇ ਕਿਸਾਨਾਂ ਦੀਆਂ ਇਕ ਦਰਜਨ ਤੋਂ ਜ਼ਿਆਦਾ ਮੋਟਰਾਂ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ ਗਈਆਂ। ਇਸ ਸੰਬੰਧੀ ਸਾਬਕਾ ਸਰਪੰਚ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਕਰਨੈਲ ਸਿੰਘ ਦਿਓਲ ਨੇ ਦੱਸਿਆ ਕਿ ਦੋ ਮਹੀਨਿਆਂ ਦੇ ਸਮੇਂ ਵਿਚ ਦੋ ਵਾਰ ਮੋਟਰਾਂ ਵਾਲੇ ਕਮਰਿਆਂ ਦੇ ਜਿੰਦੇ ਭੰਨ ਕੇ ਬਿਜਲੀ ਸਪਲਾਈ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ ਗਈਆਂ, ਜਿਸ ਨਾਲ ਕਿਸਾਨਾਂ ਨੂੰ ਜਿੱਥੇ ਆਰਥਿਕ ਤੌਰ ’ਤੇ ਨੁਕਸਾਨ ਹੁੰਦਾ ਉਥੇ ਨਾਲ ਹੀ ਕਣਕ ਦੀ ਬਿਜਾਈ ਕਰਨ ਲਈ ਰੌਣੀ ਕਰਨ ਲਈ ਵੀ ਨਵੀਆਂ ਤਾਰਾਂ ਪਾਉਣ ਦਾ ਤਰੱਦਦ ਕਰਨਾ ਪੈ ਰਿਹਾ ਹੈ।
ਅਜੀਤ ਡੈਸਕ
31-10-2026