30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਮਰਦੀਪ ਕਾਲਜ ਮੁਕੰਦਪੁਰ ਵਿਖੇ ਹੋਏ ਵਿਸ਼ੇਸ਼ ਲੈਕਚਰ ਦੇ ਵੱਖ- ਵੱਖ ਦ੍ਰਿਸ਼। ਅਮਰਦੀਪ ਕਾਲਜ ’ਚ ‘ਅੰਮ੍ਰਿਤਸਰ-ਸਿਫ਼ਤੀ ਦਾ ਘਰ’ ਵਿਸ਼ੇ ’ਤੇ ਪ੍ਰੋ. ਅਵਤਾਰ ਸਿੰਘ ਦਾ ਵਿਸ਼ੇਸ਼ ਲੈਕਚਰ

ਮੁਕੰਦਪੁਰ, 30 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਹਦਾਇਤਾਂ ਤੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀ 450 ਸਾਲਾ ਵਰ੍ਹੇਗੰਢ ਨੂੰ ਸਮਰਪਿਤ ‘ਅੰਮ੍ਰਿਤਸਰ-ਸਿਫ਼ਤੀ ਦਾ ਘਰ’ ਵਿਸ਼ੇ ’ਤੇ ਪ੍ਰੋਫ਼ੈਸਰ ਅਵਤਾਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ।

Ad Position 21
No active advertisement
ਅਜੀਤ ਡੈਸਕ 31-10-2026
ਮੁਕੰਦਪੁਰ, 30 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਹਦਾਇਤਾਂ ਤੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀ 450 ਸਾਲਾ ਵਰ੍ਹੇਗੰਢ ਨੂੰ ਸਮਰਪਿਤ ‘ਅੰਮ੍ਰਿਤਸਰ-ਸਿਫ਼ਤੀ ਦਾ ਘਰ’ ਵਿਸ਼ੇ ’ਤੇ ਪ੍ਰੋਫ਼ੈਸਰ ਅਵਤਾਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ। ਇਸ ਮੌਕੇ ਪ੍ਰਿੰ. ਸ. ਮਨਜੀਤ ਸਿੰਘ ਨੇ ਉਨ੍ਹਾਂ ਨੂੰ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਕਾਲਜ ਪਹੁੰਚਣ ’ਤੇ ਜੀ ਆਇਆਂ ਆਖਿਆ। ਇਸ ਮੌਕੇ ਪ੍ਰੋ. ਅਵਤਾਰ ਸਿੰਘ ਨੇ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ, ਮਿਥਿਹਾਸਿਕ ਤੇ ਧਾਰਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਤਿਹਾਸ, ਮਿਥਿਹਾਸ ਤੇ ਅਹਿਸਾਸ ਦੇ ਵੱਖ-ਵੱਖ ਪਹਿਲੂਆਂ ਨਾਲ਼ ਸਾਂਝ ਪੁਆਉਂਦਿਆ ਦੱਸਿਆ ਕਿ ਅੰਮ੍ਰਿਤਸਰ ਇਤਿਹਾਸ ਅਤੇ ਵਿਰਾਸਤ ਦਾ ਇਕ ਅਜਿਹਾ ਮਹੱਤਵਪੂਰਨ ਕੇਂਦਰ ਹੈ, ਜੋ ਸਭ ਧਰਮਾਂ ਦਾ ਸਾਂਝਾ ਧਾਰਮਿਕ ਸਥਾਨ ਹੈ। ਉਨ੍ਹਾਂ ਨੇ ਅੰਮ੍ਰਿਤਸਰ ਦੇ ਮਿਥਿਹਾਸਿਕ ਪੱਖ ਬਾਰੇ ਡੂੰਘੀ ਜਾਣਕਾਰੀ ਸਾਂਝੀ ਕਰਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ। ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਦੇ ਇਤਿਹਾਸ ਤੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਜਾਗਰੂਕ ਕਰਨਾ ਸੀ। ਅੰਤ ਵਿਚ ਪ੍ਰਿੰ. ਸਕੂਲ ਸ੍ਰੀਮਤੀ ਪਰਮਜੀਤ ਕੌਰ ਵਲੋਂ ਆਏ ਹੋਏ ਬੁਲਾਰੇ ਦਾ ਕੀਮਤੀ ਵਿਚਾਰਾਂ ਨਾਲ਼ ਸਾਂਝ ਪੁਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਨਿਰਦੋਸ਼ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਾਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈ ਕਾਲਜ ਵਿਖੇ ਰਵਾਇਤੀ ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਸਮਾਜ ਸੇਵੀ ਅੱਛਰਜੀਤ ਸਿੰਘ ਪਰਮਾਰ ਗੱਲਬਾਤ ਕਰਦੇ ਹੋਏ ਨਾਲ ਹੋਰ। ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵੀ ਤੇ ਧਾਰਮ...
Ad Position 24