ਸਾਈ ਕਾਲਜ ਵਿਖੇ ਰਵਾਇਤੀ ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਜਾਡਲਾ, 30 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ.
ਜਾਡਲਾ, 30 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਵਲੋਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਦੇ 100 ਹਫ਼ਤਿਆਂ ਦੇ ਸੰਕਲਪ ਅਭਿਆਨ ਤਹਿਤ ਛੇਵੇਂ ਹਫ਼ਤੇ ਦਾ ਪ੍ਰੋਗਰਾਮ ‘ਗ੍ਰਾਮ ਸੇਵਾ ਅਤੇ ਰਵਾਇਤੀ ਖੇਡ ਦਿਵਸ’ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਵਾਇਤੀ ਖੇਡਾਂ ਵਿਚ ਭਾਗ ਲੈਣ ਦੇ ਨਾਲ-ਨਾਲ ਸਮਾਜ ਸੇਵਾ ਅਤੇ ਵਾਤਾਵਰਨ ਦੀ ਸੰਭਾਲ ਨਾਲ ਸੰਬੰਧਤ ਗਤੀਵਿਧੀਆਂ ਵੀ ਕੀਤੀਆਂ। ਸਮਾਗਮ ਵਿਚ ਰਜਨੀਸ਼ ਕੁਮਾਰ ਪ੍ਰਿੰਸੀਪਲ ਡਾਇਟ ਨੌਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੈਡਮ ਮਨਦੀਪ ਕੌਰ ਜ਼ਿਲ੍ਹਾ ਸਿਹਤ ਕੋਆਰਡੀਨੇਟਰ ਨਵਾਂਸ਼ਹਿਰ ਤੇ ਡਾ. ਕਾਮਿਨੀ ਪ੍ਰਿੰਸੀਪਲ ਹੁਸ਼ਿਆਰਪੁਰ ਕਾਲਜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਾਲਜ ਦੀ ਪ੍ਰਿੰਸੀਪਲ ਡਾ. ਸੁਨੀਲਾ ਧੀਰ, ਵਾਈਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨੁਪਮ ਜੌਹਰ ਤੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਸ੍ਰੀਮਤੀ ਬਲਵਿੰਦ ਰ ਕੌਰ ਨੇ ਮੁੱਖ ਮਹਿਮਾਨ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਮੁੱਖ ਮਹਿਮਾਨ ਰਜਨੀਸ਼ ਕੁਮਾਰ ਨੇ ਆਪਣੇ ਸੰਬੋਧਨ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਆਪਣੀ ਊਰਜਾ ਨਸ਼ਿਆਂ ਦੀ ਬਜਾਏ ਖੇਡਾਂ, ਸਿੱਖਿਆ ਤੇ ਉਸਾਰੂ ਸਮਾਜਿਕ ਗਤੀਵਿਧੀਆਂ ਵਿਚ ਲਗਾਉਣੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਵਿਚਕਾਰ ਕਬੱਡੀ, ਖੋ-ਖੋ, ਰੱਸਾਕਸ਼ੀ ਤੇ ਰੱਸੀ ਟੱਪਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਰਵਾਇਤੀ ਖੇਡਾਂ ਰਾਹੀਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਪਸੀ ਸਹਿਯੋਗ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਗ੍ਰਾਮ ਸੇਵਾ ਦੇ ਹਿੱਸੇ ਵਜੋਂ ਸਫ਼ਾਈ ਮੁਹਿੰਮ ਚਲਾਈ ਗਈ ਤੇ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਲਈ ਪਾਣੀ ਵੀ ਦਿੱਤਾ ਗਿਆ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਉਣ ਤੇ ਸਮਾਜ ਸੇਵਾ ਦੀ ਭਾਵਨਾ ਵਿਕਸਿਤ ਕਰਨ ਵਿਚ ਸਹਾਈ ਹੁੰਦੇ ਹਨ।