ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਨਾਲ ਡਾ. ਨਿਤਿਨ ਬਲਦੀਪ ਸਿੰਘ।
ਹਸਪਤਾਲ ਢਾਹਾਂ ਕਲੇਰਾਂ ਵਿਖੇ 12 ਨੂੰ ਲੱਗੇਗਾ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ
ਬੰਗਾ, 30 ਅਕਤੂਬਰ (ਸੁਰਿੰਦਰ ਸਿੰਘ ਕਰਮ, ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ 12 ਨਵੰਬਰ ਨੂੰ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਮਾਨਸਿਕ ਸਿਹਤ ਸੰਬੰਧੀ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਮਿਤੀ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗ ਰਿਹਾ ਹੈ।
ਬੰਗਾ, 30 ਅਕਤੂਬਰ (ਸੁਰਿੰਦਰ ਸਿੰਘ ਕਰਮ, ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ 12 ਨਵੰਬਰ ਨੂੰ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਮਾਨਸਿਕ ਸਿਹਤ ਸੰਬੰਧੀ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਮਿਤੀ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗ ਰਿਹਾ ਹੈ। ਇਸ ਮੌਕੇ ਹਸਪਤਾਲ ਢਾਹਾਂ ਕਲੇਰਾਂ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਮਰੀਜ਼ਾਂ ਦੀ ਮੁਫਤ ਜਾਂਚ ਕਰਨਗੇ। ਕੈਂਪ ਦੌਰਾਨ ਮੁਫ਼ਤ ਰਜਿਸਟਰੇਸ਼ਨ, ਮੁਫਤ ਜਾਂਚ, ਮੁਫਤ ਸ਼ੂਗਰ ਜਾਂਚ, ਬੀ. ਐਮ. ਡੀ. ਤੇ ਨਿਊਰੋਪੈਥੀ ਟੈਸਟ ਮੁਫ਼ਤ ਹੋਵੇਗਾ। ਕੈਂਪ ਵਿਚ ਰਜਿਸਟਰਡ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਕੈਂਪ ਵਿਚ ਸੀ. ਬੀ. ਸੀ. (ਖੂਨ ਦੇ ਟੈਸਟ), ਆਰ. ਐਫ. ਟੀ. (ਗੁਰਦੇ ਦਾ), ਐਲ. ਐਫ. ਟੀ. (ਲੀਵਰ ਦਾ ਟੈਸਟ), ਐਫ. ਐਸ. ਐਚ., ਐਲ. ਐਚ. ਪ੍ਰੋਲੈਲਟਿਨ, ਲਿਪਿਡ ਪ੍ਰੋਫਾਈਲ, ਐਸ. ਟੈਸਟੋਸਟੀਰੋਨ ਤੇ ਪਿਸ਼ਾਬ ਦੇ ਟੈਸਟਾਂ ’ਤੇ 50 ਫੀਸਦੀ ਦੀ ਛੋਟ ਦਿੱਤੀ ਜਾਵੇਗੀ। ਸ. ਢਾਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਨਸਿਕ ਸਿਹਤ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ ਨਾ ਕੀਤਾ ਜਾਵੇ ਅਤੇ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਿਰ ਦਰਦ ਤੇ ਮਾਈਗਰੇਨ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕੰਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਿਰਗੀ ਦੇ ਦੌਰੇ, ਬੱਚਿਆਂ ਦਾ ਪੜ੍ਹਾਈ ਵਿਚ ਕਮਜ਼ੋਰ ਹੋਣਾ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਦਿੱਕਤਾਂ ਸਮੇਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।