ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 3 ਦੇ ਰੋਸ ਪ੍ਰਦਰਸ਼ਨ ਧੂਰੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ
ਨਵਾਂਸ਼ਹਿਰ, 30 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ), ਜ਼ਿਲ੍ਹਾ ਨਵਾਂਸ਼ਹਿਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮੱਲਪੁਰੀ ਤੇ ਕਾਮਰੇਡ ਮਹਾਂ ਸਿੰਘ ਰੌੜੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ 3 ਨਵੰਬਰ ਨੂੰ ਟਰੇਡ ਯੂਨੀਅਨਾਂ ਵਲੋਂ ਧੂਰੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਸੰਬੰਧੀ ਸਮੂਹ ਮੈਂਬਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ।
ਨਵਾਂਸ਼ਹਿਰ, 30 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ), ਜ਼ਿਲ੍ਹਾ ਨਵਾਂਸ਼ਹਿਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮੱਲਪੁਰੀ ਤੇ ਕਾਮਰੇਡ ਮਹਾਂ ਸਿੰਘ ਰੌੜੀ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ 3 ਨਵੰਬਰ ਨੂੰ ਟਰੇਡ ਯੂਨੀਅਨਾਂ ਵਲੋਂ ਧੂਰੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਸੰਬੰਧੀ ਸਮੂਹ ਮੈਂਬਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਉੱਪਰ ਲਗਾਤਾਰ ਵਾਧੂ ਕੰਮ ਦਾ ਬੋਝ ਪਾਇਆ ਜਾ ਰਿਹਾ ਹੈ, ਜਦਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਜਾਵੇ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰੈਚੁਟੀ ਦੀ ਸਹੂਲਤ ਦਿੱਤੀ ਜਾਵੇ। ਇਸ ਤੋਂ ਇਲਾਵਾ ਆਂਗਣਵਾੜੀ ਮੁਲਾਜ਼ਮਾਂ ਦੀਆਂ ਹੋਰ ਹੱਕੀ ਮੰਗਾਂ ਵੀ ਤੁਰੰਤ ਪ੍ਰਵਾਨ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ 3 ਨਵੰਬਰ ਦਾ ਰੋਸ ਪ੍ਰਦਰਸ਼ਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਅਹਿਮ ਹੈ। ਇਸ ਲਈ ਸਾਰੇ ਬਲਾਕਾਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਕਜੁੱਟ ਹੋ ਕੇ ਵੱਡੀ ਗਿਣਤੀ ਵਿਚ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ। ਮੀਟਿੰਗ ਵਿਚ ਜ਼ਿਲ੍ਹਾ ਕੈਸ਼ੀਅਰ ਜਸਵੀਰ ਕੌਰ, ਪਰਮਜੀਤ ਕੌਰ, ਸੰਗੀਤਾ ਦੇਵੀ, ਬਲਾਕ ਕੈਸ਼ੀਅਰ ਸੋਮਾ ਦੇਵੀ, ਪਰਮਿੰਦਰ ਕੌਰ, ਇੰਦਰਜੀਤ, ਜਸਵੀਰ ਕੌਰ, ਮੀਨਾਕਸ਼ੀ, ਕਾਂਤਾ ਦੇਵੀ, ਬਲਵਿੰਦਰ ਕੌਰ, ਕਸ਼ਮੀਰ ਕੌਰ, ਸਰਬਜੀਤ ਕੌਰ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ।