ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਈ-ਵੇਸਟ ਦਿਵਸ ਮਨਾਇਆ
ਬਲਾਚੌਰ, 30 ਅਕਤੂਬਰ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸਕੂਲ ਇੰਚਾਰਜ ਮਨੋਜ ਕੁਮਾਰ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਈ-ਵੇਸਟ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਈ-ਵੇਸਟ ਡਰਾਇੰਗ, ਭਾਸ਼ਨ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ।
ਬਲਾਚੌਰ, 30 ਅਕਤੂਬਰ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸਕੂਲ ਇੰਚਾਰਜ ਮਨੋਜ ਕੁਮਾਰ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਈ-ਵੇਸਟ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਈ-ਵੇਸਟ ਡਰਾਇੰਗ, ਭਾਸ਼ਨ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਾਇੰਸ ਮਾਸਟਰ ਰਣਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਕੂੜੇ ਦੇ ਨਿਪਟਾਰੇ ਅਤੇ ਈ-ਵੇਸਟ ਦੇ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਲੈਕਟ੍ਰਾਨਿਕ ਉਪਕਰਨਾਂ ਦੀ ਸੁਚੱਜੀ ਵਰਤੋਂ ਅਤੇ ਖ਼ਰਾਬ ਹੋ ਚੁੱਕੇ ਉਪਕਰਨਾਂ ਦੇ ਸਹੀ ਨਿਪਟਾਰੇ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਈ-ਵੇਸਟ ਸੰਬੰਧੀ ਰੀਸਾਈਕਲਿੰਗ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਆਪਣੇ ਘਰ ਤੋਂ ਪੁਰਾਣੇ ਖਰਾਬ ਹੋ ਚੁੱਕੇ ਮੋਬਾਈਲ, ਚਾਰਜਰ, ਟ੍ਰਿਮਰ ਆਦਿ ਈ ਕਚਰਾ ਰੀਸਾਈਕਲਿੰਗ ਕੇਂਦਰ ਵਾਸਤੇ ਸਕੂਲ ਵਿਚ ਜਮ੍ਹਾਂ ਕਰਾਇਆ। ਸਕੂਲ ਇੰਚਾਰਜ ਮਨੋਜ ਕੁਮਾਰ ਨੇ ਕਿਹਾ ਕਿ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਈ-ਵੇਸਟ ਦਾ ਸਹੀ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸੰਜੀਵ ਕੁਮਾਰ ਸ. ਸ. ਮਾਸਟਰ, ਇੰਦਰਜੀਤ ਕੌਰ, ਜਯੋਤੀ ਗੁਪਤਾ ਦੋਵੇਂ ਪੀ. ਟੀ. ਏ., ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।