ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਸਟਰੋਕ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਾਲ ਹੋਰ।
ਵਿਸ਼ਵ ਸਟਰੋਕ ਦਿਵਸ ਮੌਕੇ ਲੋਕਾਂ ਨੂੰ ਸਟਰੋਕ ਦੇ ਲੱਛਣਾਂ ਤੇ ਬਚਾਅ ਸੰਬੰਧੀ ਕੀਤਾ ਜਾਗਰੂਕ
ਨਵਾਂਸ਼ਹਿਰ, 30 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਟਰੋਕ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ। ਇਸ ਮੌਕੇ ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋ ਲੋਕਾਂ ਨੂੰ ਸਟਰੋਕ ਦੇ ਲੱਛਣਾਂ, ਕਾਰਨਾਂ, ਬਚਾਅ ਤੇ ਸਮੇਂ ਸਿਰ ਇਲਾਜ ਕਰਵਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਨਵਾਂਸ਼ਹਿਰ, 30 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਟਰੋਕ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ। ਇਸ ਮੌਕੇ ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋ ਲੋਕਾਂ ਨੂੰ ਸਟਰੋਕ ਦੇ ਲੱਛਣਾਂ, ਕਾਰਨਾਂ, ਬਚਾਅ ਤੇ ਸਮੇਂ ਸਿਰ ਇਲਾਜ ਕਰਵਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਯੂ. ਪੀ. ਐੱਚ. ਸੀ. ਦੇ ਮੈਡੀਕਲ ਅਫ਼ਸਰ ਡਾ. ਗਗਨਦੀਪ ਕੁਮਾਰ ਵਲੋਂ ਵੀ ਲੋਕਾਂ ਨੂੰ ਸਟਰੋਕ ਸੰਬੰਧੀ ਜਾਗਰੂਕ ਕੀਤਾ। ਇਸ ਜਾਗਰੂਕਤਾ ਗਤੀਵਿਧੀ ਵਿਚ ਆਮ ਲੋਕਾਂ ਤੋਂ ਇਲਾਵਾ ਸੁਪਰਵਾਈਜਰ, ਏ. ਐੱਨ. ਐੱਮਜ਼ ਤੇ ਆਸ਼ਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਤਰਸੇਮ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟਰੋਕ ਇਕ ਗੰਭੀਰ ਸਿਹਤ ਸਮੱਸਿਆ ਹੈ, ਜਿਸ ਵਿਚ ਦਿਮਾਗ ਤੱਕ ਖੂਨ ਦੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ। ਇਸ ਕਾਰਨ ਦਿਮਾਗ ਦੇ ਸੈੱਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਸਟਰੋਕ ਦੇ ਲੱਛਣਾਂ ਦੀ ਪਛਾਣ ਕਰਨਾ ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਡਾਕਟਰ ਗਗਨਦੀਪ ਕੁਮਾਰ ਮੈਡੀਕਲ ਅਫ਼ਸਰ ਲੋਕਾਂ ਨੂੰ ਸਟਰੋਕ ਤੋਂ ਬਚਾਅ ਲਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ, ਸਿਹਤਮੰਦ ਖੁਰਾਕ ਅਪਣਾਉਣ, ਨਿਯਮਿਤ ਕਸਰਤ ਕਰਨ, ਤੰਬਾਕੂਨੋਸ਼ੀ ਤੋਂ ਪ੍ਰਹੇਜ਼ ਕਰਨ ਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਗਨਦੀਪ ਕੌਰ ਸੁਪਰਵਾਈਜ਼ਰ, ਅਨੁਪਮ ਰਤਨ, ਜੋਤੀ ਏ. ਐੱਨ. ਐੱਮਜ਼ ਅਤੇ ਬਿੰਦਰ, ਸੁਨੀਲ, ਗੁਰਦੀਪ ਕੌਰ, ਜਸਪ੍ਰੀਤ ਕੌਰ ਆਸ਼ਾ ਵਰਕਰਾਂ ਨੂੰ ਵੀ ਸਟਰੋਕ ਸਬੰਧੀ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਇਸ ਬਿਮਾਰੀ ਦੇ ਲੱਛਣਾਂ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ।