ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ
ਕਾਠਗੜ੍ਹ, 30 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ।
ਕਾਠਗੜ੍ਹ, 30 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਸ ਪਾਵਨ ਮੌਕੇ ‘ਆਪ ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲ ਮਈ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ਪਿੰਡ ਜੰਡੀ ਦੇ ਸਰਪੰਚ, ਪੰਚ, ‘ਆਪ’ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।