01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਲਾਚੌਰ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 31 ਅਕਤੂਬਰ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਤੇ ਆਈ. ਸੀ.

Ad Position 21
No active advertisement
ਅਜੀਤ ਡੈਸਕ 01-11-2026
ਬਲਾਚੌਰ, 31 ਅਕਤੂਬਰ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਤੇ ਆਈ. ਸੀ. ਏ. ਆਰ.- ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ ਤੇ ਡਾ. ਪ੍ਰਦੀਪ ਕੁਮਾਰ (ਐਸੋਸੀਏਟ ਡਾਇਰੈਕਟਰ) ਦੀ ਅਗਵਾਈ ਵਿਚ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਲੰਗੜੋਆ ਤੇ ਖੇਤੀਬਾੜੀ ਵਿਭਾਗ ਵਲੋਂ ਸਾਂਝੇ ਤੌਰ ’ਤੇ ਬਲਾਕ ਬਲਾਚੌਰ ਦੇ ਖੇਤੀਬਾੜੀ ਦਫ਼ਤਰ ਵਿਖੇ ਇਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦਾ ਮੁੱਖ ਮਕਸਦ ਖੇਤ ਬਚਾਓ ਅਭਿਆਨ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਵਾਹੁਣ ਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਗਮਨਦੀਪ ਕੌਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਖਾਦਾਂ ਦੀ ਘੱਟ ਵਰਤੋਂ ਕਰਨ ਅਤੇ ਰੂੜੀ ਦੀ ਖਾਦ ਦੀ ਵੱਧ ਤੋਂ ਵੱਧ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਕੇ. ਵੀ. ਕੇ. ਲੰਗੜੋਆ ਦੇ ਸਹਾਇਕ ਪ੍ਰੋਫੈਸਰ ਡਾ. ਤੇਜਬੀਰ ਸਿੰਘ ਨੇ ਪਸ਼ੂਆਂ ਲਈ ਘੱਟ ਖਾਦਾਂ ਵਾਲਾ ਚਾਰਾ ਉਗਾਉਣ ਬਾਰੇ ਦੱਸਿਆ, ਤਾਂ ਜੋ ਪਸ਼ੂਆਂ ਤੋਂ ਸ਼ੁੱਧ ਤੇ ਵਧੇਰੇ ਦੁੱਧ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਨੇ ਆਉਣ ਵਾਲੀਆਂ ਸਰਦੀਆਂ ਦੇ ਮੌਸਮ ਵਿਚ ਪਸ਼ੂਆਂ ਦੇ ਬਚਾਅ, ਸਾਂਭ-ਸੰਭਾਲ ਤੇ ਸੂਣ ਵਾਲੇ ਪਸ਼ੂਆਂ ਦੇ ਖੁਰਾਕੀ ਪ੍ਰਬੰਧਨ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ। ਖੇਤੀਬਾੜੀ ਵਿਸਥਾਰ ਅਫ਼ਸਰ ਰਾਜ ਕੁਮਾਰ ਨੇ ਹਾਜ਼ਰ ਕਿਸਾਨਾਂ ਨੂੰ ਕਣਕ ਦੇ ਵੱਖ-ਵੱਖ ਬੀਜਾਂ ਤੇ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਜਾਣੂੰ ਕਰਵਾਇਆ। ਅੰਤ ਵਿਚ ਮਾਹਿਰਾਂ ਨੇ ਵਾਤਾਵਰਨ ਦੀ ਸੰਭਾਲ ਤੇ ਸਾਫ਼-ਸੁਥਰੀ ਖੇਤੀ ਲਈ ਕਿਸਾਨਾਂ ਨੂੰ ਸਰਕਾਰ ਅਤੇ ਵਿਭਾਗ ਦੇ ਉਪਰਾਲਿਆਂ ਵਿਚ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਰੋਸ਼ਨ ਲਾਲ ਭਾਟੀਆ ਨੇ ਬੱਚਿਆਂ ਨੂੰ ਵੰਡਿਆ ਵਾਲੀਬਾਲ ਦਾ ਸਾਮਾਨ ਅਗਲੀ ਖ਼ਬਰ ਮਾਸਟਰ ਮਨਜਿੰਦਰ ਸਿੰਘ ਨੂੰ ਐਸ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
Ad Position 24