01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜਿੱਤੀ ਅੰਤਰ-ਸਕੂਲ ਗਿੱਧੇ ਦੀ ਟਰਾਫ਼ੀ

ਸੜੋਆ, 31 ਅਕਤੂਬਰ (ਹਰਮੇਲ ਸਹੂੰਗੜਾ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਯੋਗ ਅਗਵਾਈ ਹੇਠ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 01-11-2026
ਸੜੋਆ, 31 ਅਕਤੂਬਰ (ਹਰਮੇਲ ਸਹੂੰਗੜਾ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਯੋਗ ਅਗਵਾਈ ਹੇਠ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ 35 ਸਕੂਲਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਕਲਾ ਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਰਜਿੰਦਰ ਸਿੰਘ ਸ਼ੁਕਾ ਤੇ ਕਨਵਰ ਅਰੋੜਾ ਗਰੁੱਪ ਦੇ ਚੇਅਰਮੈਨ ਕਨਵਰ ਅਰੋੜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਿੱਧੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਟਰਾਫ਼ੀ ਆਪਣੇ ਨਾਂਅ ਕੀਤੀ। ਇਸ ਤੋਂ ਇਲਾਵਾ ਸ਼ਬਦ ਗਾਇਨ ਵਿਚ ਤੀਜਾ ਅਤੇ ਫੈਂਸੀ ਡਰੈੱਸ ਮੁਕਾਬਲੇ ਵਿਚ ਦੂਜਾ ਅਤੇ ਸੱਭਿਆਚਾਰਕ ਪ੍ਰਦਰਸ਼ਨੀ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਤੇ ਪ੍ਰਿੰਸੀਪਲ ਸ੍ਰੀਮਤੀ ਗੀਤਿਕਾ ਚੰਦੇਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰ-ਸਕੂਲ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਕਲਾਤਮਕ ਪ੍ਰਤਿਭਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਪੂਜਾ ਦੇਵੀ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਅਤੇ ਪੀ. ਟੀ. ਆਈ. ਜੋਗਿੰਦਰ ਪਾਲ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਚੱਕ ਗੁਰੂ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਹੋਏ ਰੌਚਕ ਮੁਕਾਬਲੇ
Ad Position 24