31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅੰਮ੍ਰਿਤ ਸੰਚਾਰ ਦੌਰਾਨ 23 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ

ਨਵਾਂਸ਼ਹਿਰ, 31 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਏ ਗਏ। ਇਸੇ ਲੜੀ ਤਹਿਤ ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਗੁਰੂ ਅੰਗਦ ਨਗਰ ਸਾਹਿਬ ਵਿਖੇ ਕੀਰਤਨ ਦਰਬਾਰ ਦੇ ਸਮਾਗਮਾਂ ਦੀ ਸਮਾਪਤੀ ਤੋਂ ਉਪਰੰਤ ਅਗਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ।

Ad Position 21
No active advertisement
ਅਜੀਤ ਡੈਸਕ 01-11-2026
ਨਵਾਂਸ਼ਹਿਰ, 31 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਏ ਗਏ। ਇਸੇ ਲੜੀ ਤਹਿਤ ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਗੁਰੂ ਅੰਗਦ ਨਗਰ ਸਾਹਿਬ ਵਿਖੇ ਕੀਰਤਨ ਦਰਬਾਰ ਦੇ ਸਮਾਗਮਾਂ ਦੀ ਸਮਾਪਤੀ ਤੋਂ ਉਪਰੰਤ ਅਗਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਦੇ ਉਪਰਾਲੇ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਲੰਟੀਅਰ ਸਿੰਘਾਂ ਦੇ ਅਤੇ ਬੀਬੀ ਦਮਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਸਦਕਾ ਅੰਮ੍ਰਿਤ ਸੰਚਾਰ ਕਰਵਾਇਆ। ਅੰਮ੍ਰਿਤ ਸੰਚਾਰ ਦੌਰਾਨ 23 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਜੋਗਾ ਸਿੰਘ ਤੇ ਤੇਜਾ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਸਾਰੇ ਸਮਾਗਮਾਂ ਦੀ ਸਟੇਜ ਸਕੱਤਰ ਦੀ ਭੂਮਿਕਾ ਰੇਸ਼ਮ ਸਿੰਘ ਵਿਕਾਸ ਨਗਰ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਚੇਚੀ ਨੇ ਰੱਤੇਵਾਲ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਨੇ ਵੇਦਾਂਤ ਅਚਾਰੀਆ ਚੇਤਨਾ ਨੰਦ ਤੋਂ ਅਸ਼ੀਰਵਾਦ ਕੀਤਾ ਪ੍ਰਾਪਤ
Ad Position 24