ਨੋਡਲ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਵਿਵਸਥਾ ਸੰਬੰਧੀ ਵਰਕਸ਼ਾਪ ਲਗਾਈ
ਬੰਗਾ, 1 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਰਾਜ ਵਿੱਦਿਅਕ ਖੋਜ ਪਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲ, ਸਰਕਾਰੀ ਮਿਡਲ ਸਕੂਲਾਂ ਦੇ ਅਧਿਆਪਕਾਂ ਦਾ ਕਿਸ਼ੋਰ ਸਿੱਖਿਆ ਵਿਵਸਥਾ ਸਬੰਧੀ ਨੋਡਲ ਅਧਿਆਪਕਾਂ ਦੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ। ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਵੱਲੋਂ ਸਮੂਹ ਅਧਿਆਪਕਾਂ ਨੂੰ ਜੀ ਆਇਆਂ ਆਖਿਆ ਤੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ।
ਬੰਗਾ, 1 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਰਾਜ ਵਿੱਦਿਅਕ ਖੋਜ ਪਰੀਸ਼ਦ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲ, ਸਰਕਾਰੀ ਮਿਡਲ ਸਕੂਲਾਂ ਦੇ ਅਧਿਆਪਕਾਂ ਦਾ ਕਿਸ਼ੋਰ ਸਿੱਖਿਆ ਵਿਵਸਥਾ ਸਬੰਧੀ ਨੋਡਲ ਅਧਿਆਪਕਾਂ ਦੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ। ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ ਵੱਲੋਂ ਸਮੂਹ ਅਧਿਆਪਕਾਂ ਨੂੰ ਜੀ ਆਇਆਂ ਆਖਿਆ ਤੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ। ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਦੱਸਿਆ ਕਿ ਅਜੋਕੇ ਦੌਰ ਵਿੱਚ ਸਾਡੇ ਫਾਸਟ ਫੂਡ ਖਾਣ ਪੀਣ ਦੀਆਂ ਆਦਤਾਂ ਨੇ ਸਾਡੇ ਵਿਦਿਆਰਥੀਆਂ ਦੀ ਸਿਹਤ ਉੱਪਰ ਗੰਭੀਰ ਅਸਰ ਪਾਇਆ ਹੈ। ਮੈਡਮ ਨਵਨੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਤਬਦੀਲੀਆਂ ’ਤੇ ਚਾਨਣਾ ਪਾਇਆ। ਨਵੀਨ ਪਾਲ ਗੁਲਾਟੀ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਗਰਚਾ ਵੱਲੋਂ ਕਿਸ਼ੋਰ ਅਵਸਥਾ ਸਿੱਖਿਆ ਸਬੰਧੀ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਆਈ. ਸੀ. ਟੀ. ਸੀ ਦੇ ਕੌਂਸਲਰ ਮੈਡਮ ਮਨਦੀਪ ਕੌਰ ਵੱਲੋਂ ਏਡਸ, ਸਾਇਫਾਇਲਸ ਅਤੇ ਹੈਪੇਟਾਈਟਸ ਵਰਗੀਆਂ ਬਿਮਾਰੀਆਂ ਦੇ ਕਾਰਨ, ਲੱਛਣ ਅਤੇ ਸਾਵਧਾਨੀਆਂ ਸਬੰਧੀ ਜਾਣਕਾਰੀ ਦਿੱਤੀ। ਅਖੀਰ ਵਿੱਚ ਸਕੂਲ ਇੰਚਾਰਜ ਮੈਡਮ ਰਵਿਤਾ ਢਿੱਲੋਂ, ਸੀਨੀਅਰ ਮੈਡੀਕਲ ਅਫਸਰ ਡਾਕਟਰ ਅਜੇ ਬਸਰਾ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਵੱਲੋਂ ਆਏ ਹੋਏ ਮੁੱਖ ਰਿਸੋਰਸ ਪਰਸਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ, ਕਮਲਦੀਪ ਸਲਣ, ਜਸਵੀਰ ਚੰਦ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।