02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲਾਲੜੀਏ ਗੋਤ ਜਠੇਰਿਆਂ ਦਾ ਮੇਲਾ 22 ਨੂੰ

ਬੰਗਾ, 1 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਲਾਲੜੀਏ ਗੋਤ ਜਠੇਰਿਆਂ ਦਾ ਮੇਲਾ ਕਰਵਾਉਣ ਸਬੰਧੀ ਇਕ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਪੱਲੀਆਂ ਕਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 02-11-2026
ਬੰਗਾ, 1 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਲਾਲੜੀਏ ਗੋਤ ਜਠੇਰਿਆਂ ਦਾ ਮੇਲਾ ਕਰਵਾਉਣ ਸਬੰਧੀ ਇਕ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਪੱਲੀਆਂ ਕਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈ। ਜਿਸ ਵਿੱਚ 22 ਨਵੰਬਰ ਦਿਨ ਐਤਵਾਰ ਨੂੰ ਜਠੇਰਿਆਂ ਦਾ ਜੋੜ ਮੇਲਾ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਮੈਂਬਰ ਸ. ਮੇਜਰ ਸਿੰਘ ਸੈਣੀ ਅਤੇ ਮਾ: ਤਰਲੋਚਨ ਸਿੰਘ ਪਠਲਾਵਾ ਨੇ ਕਿਹਾ ਕਿ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਅਰੰਭ ਹੋਣਗੇ। 22 ਨਵੰਬਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਕੀਰਤਨੀ ਜਥਿਆਂ ਵਲੋਂ ਪਹੁੰਚੀਆਂ ਸਮੂਹ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਬਾਬੂ ਮੰਗੂ ਰਾਮ ਮੁੱਗੋਵਾਲ ਦੇ ਸੰਘਰਸ਼ ਨੂੰ ਜ਼ਿੰਦਾ ਰੱਖਣ ਲਈ ਲੋਕ ਲਹਿਰ ਉਸਾਰਨ ਦੀ ਲੋੜ- ਸੰਤ ਸੁਰਿੰਦਰ ਦਾਸ ਅਗਲੀ ਖ਼ਬਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਰਵੀ ਇੰਦਰ ਸਿੰਘ ਬਾਗੋਵਾਲ ਨੇ ਸੀਨੀਅਰ ਲੀਡਰਸ਼ਿਪ, ਭਾਜਪਾ ਸਮਰਥਕਾਂ, ਪ੍ਰਸ਼ਾਸਨ ਅਤੇ ਚਾਹੁਣ ਵ...
Ad Position 24