02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਜ ਮਾਰਗ ’ਤੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਜੰਗਲੀ ਸਾਂਬਰ ਦੀ ਮੌਤ

ਮਜਾਰੀ/ਸਾਹਿਬਾ, 1 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਬੀਤੀ ਰਾਤ ਕਸਬਾ ਮਜਾਰੀ ਲਾਗੇ ਗੁਰਦੁਆਰਾ ਨਾਨਕਸਰ ਦੇ ਨੇੜੇ ਬਣੀ ਪੁਲੀ ਕੋਲ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਜੰਗਲ ਤੋਂ ਭਟਕ ਕੇ ਆਏ ਜੰਗਲੀ ਜੀਵ ਸਾਂਬਰ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਂਬਰ ਸੜਕ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Ad Position 21
No active advertisement
ਕਸਬਾ ਮਜਾਰੀ ਲਾਗੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮਰਿਆ ਪਿਆ ਜੰਗਲੀ ਸਾਂਬਰ। ਤਸਵੀਰ : ਨਿਰਮਲਜੀਤ ਸਿੰਘ ਚਾਹਲ 02-11-2026
ਮਜਾਰੀ/ਸਾਹਿਬਾ, 1 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਬੀਤੀ ਰਾਤ ਕਸਬਾ ਮਜਾਰੀ ਲਾਗੇ ਗੁਰਦੁਆਰਾ ਨਾਨਕਸਰ ਦੇ ਨੇੜੇ ਬਣੀ ਪੁਲੀ ਕੋਲ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਜੰਗਲ ਤੋਂ ਭਟਕ ਕੇ ਆਏ ਜੰਗਲੀ ਜੀਵ ਸਾਂਬਰ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਂਬਰ ਸੜਕ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸਾਂਬਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਨੂੰ ਲੋਕਾਂ ਨੇ ਖਿੱਚ ਕੇ ਸੜਕ ਤੋਂ ਪਾਸੇ ਕੀਤਾ। ਜਿਸ ਕਾਰਨ ਵਾਤਾਵਰਣ ਪ੍ਰੇਮੀਆਂ ਵਲੋਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਘਟਨਾ ਤੋਂ ਬਾਅਦ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਵਿੱਚ ਇਸ ਘਟਨਾ ਨੂੰ ਲੈ ਕੇ ਚਰਚਾ ਰਹੀ। ਜੰਗਲੀ ਜੀਵ ਦੀ ਮੌਤ ਨੇ ਇੱਕ ਵਾਰ ਫਿਰ ਰਾਜ ਮਾਰਗਾਂ ’ਤੇ ਵਾਹਨਾਂ ਦੀ ਤੇਜ਼ ਰਫ਼ਤਾਰ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜੰਗਲੀ ਜੀਵ ਅਕਸਰ ਭੋਜਨ ਅਤੇ ਪਾਣੀ ਦੀ ਭਾਲ ਵਿੱਚ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਸੜਕਾਂ ਪਾਰ ਕਰਦੇ ਹਨ। ਇਸ ਦੌਰਾਨ ਤੇਜ਼ ਰਫ਼ਤਾਰ ਵਾਹਨਾਂ ਦੀ ਆਵਾਜਾਈ ਉਨ੍ਹਾਂ ਲਈ ਜਾਨਲੇਵਾ ਸਾਬਤ ਹੁੰਦੀ ਹੈ। ਸਾਂਬਰ ਵਰਗੇ ਜੰਗਲੀ ਜੀਵਾਂ ਦਾ ਸੜਕ ਹਾਦਸਿਆਂ ਵਿੱਚ ਮਾਰਿਆ ਜਾਣਾ ਜਿੱਥੇ ਕੁਦਰਤੀ ਜੀਵ-ਜੰਤੂਆਂ ਦੇ ਸੰਤੁਲਨ ਲਈ ਚਿੰਤਾ ਦਾ ਵਿਸ਼ਾ ਹੈ, ਉੱਥੇ ਹੀ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧਾਂ ਦੀ ਲੋੜ ਨੂੰ ਵੀ ਉਜਾਗਰ ਕਰਦਾ ਹੈ। ਵਾਤਾਵਰਣ ਅਤੇ ਜੰਗਲੀ ਜੀਵ ਪ੍ਰੇਮੀਆਂ ਨੇ ਜੰਗਲਾਤ ਵਿਭਾਗ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸੰਵੇਦਨਸ਼ੀਲ ਸੜਕੀ ਖੇਤਰਾਂ ਦੀ ਪਛਾਣ ਕਰਕੇ ਵਾਹਨਾਂ ਦੀ ਰਫ਼ਤਾਰ ਸੀਮਤ ਕਰਨ ਲਈ ਚਿਤਾਵਨੀ ਬੋਰਡ ਲਗਾਏ ਜਾਣ ਅਤੇ ਲੋੜ ਅਨੁਸਾਰ ਹੋਰ ਸੁਰੱਖਿਆ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ ਅਗਲੀ ਖ਼ਬਰ ‘ ਸੁਰੱਖਿਅਤ ਬਚਪਨ ਅਭਿਆਨ’ ਪੋਕਸੋ ਐਕਟ ਤਹਿਤ ਰਾਹੋਂ ਵਿਖੇ ਕਰਵਾਇਆ ਸੈਮੀਨਾਰ
Ad Position 24