02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ

ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਭਾਜਪਾ ਵਰਕਰ ਮੁੱਖ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ।

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਨਮਾਨਿਤ ਕਰਨ ਸਮੇਂ ਭਾਜਪਾ ਆਗੂ ਅਤੇ ਵਰਕਰ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 02-11-2026
ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਭਾਜਪਾ ਵਰਕਰ ਮੁੱਖ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ। ਪੂਰਾ ਮਾਹੌਲ ਉਤਸ਼ਾਹ ਅਤੇ ਖੁਸ਼ੀ ਭਰਿਆ ਬਣਿਆ ਰਿਹਾ। ਇਸ ਮੌਕੇ ਭਾਜਪਾ ਵਿੱਚ ਨਵ ਨਿਯੁਕਤ ਨੌਜਵਾਨ ਆਗੂ ਅਤੇ ਉੱਘੇ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਵੱਲੋਂ ਰਸਮੀ ਤੌਰ ’ਤੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਇਲਾਕੇ ਵਿੱਚ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਜ਼ਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੇ ਆਗੂਆਂ ਦੇ ਆਉਣ ਨਾਲ ਪਾਰਟੀ ਦਾ ਕਾਰਜ ਹੋਰ ਵਧੇਗਾ। ਇਸ ਦੌਰਾਨ ਰਵੀ ਇੰਦਰ ਸਿੰਘ ਬਾਗੋਵਾਲ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦਗਾਰੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਨੂੰ ਲੈ ਕੇ ਮੌਜੂਦ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ, ਸੀਨੀਅਰ ਭਾਜਪਾ ਆਗੂ ਅਤੇ ਓ.ਬੀ.ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੋਨੂੰ ਭਾਟੀਆ, ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ, ਭਾਜਪਾ ਦੇ ਸੀਨੀਅਰ ਆਗੂ ਅਜੇ ਕਟਾਰੀਆ ਅਤੇ ਹੋਰ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠਾਕੁਰ ਵਿਵੇਕ ਸਿੰਘ ਰਿੰਕਾ ਨੂੰ ਭਾਜਪਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਅਗਲੀ ਖ਼ਬਰ ਰਾਜ ਮਾਰਗ ’ਤੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਜੰਗਲੀ ਸਾਂਬਰ ਦੀ ਮੌਤ
Ad Position 24