01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸੰਤ ਸੰਮੇਲਨ ਕਰਵਾਇਆ

ਰਾਹੋਂ, 1 ਨਵੰਬਰ (ਉਂਕਾਰ ਸਿੰਘ ਰਾਠੋਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਸੇਵਾ ਸੋਸਾਇਟੀ ਰਾਹੋਂ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਮਹਾਨ ਸੰਤ ਸੰਮੇਲਨ ਗੁਰੂ ਰਵਿਦਾਸ ਧਾਮ, ਜਾਡਲਾ ਰੋਡ ਰਾਹੋਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮਹਾਨ ਧਾਰਮਿਕ ਸਮਾਗਮ ਦੀ ਪ੍ਰਧਾਨਗੀ ਸੰਤ ਨਿਰੰਜਨ ਦਾਸ ਡੇਰਾ ਬੱਲਾਂ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਰਾਹੋਂ, 1 ਨਵੰਬਰ (ਉਂਕਾਰ ਸਿੰਘ ਰਾਠੋਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਸੇਵਾ ਸੋਸਾਇਟੀ ਰਾਹੋਂ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਮਹਾਨ ਸੰਤ ਸੰਮੇਲਨ ਗੁਰੂ ਰਵਿਦਾਸ ਧਾਮ, ਜਾਡਲਾ ਰੋਡ ਰਾਹੋਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮਹਾਨ ਧਾਰਮਿਕ ਸਮਾਗਮ ਦੀ ਪ੍ਰਧਾਨਗੀ ਸੰਤ ਨਿਰੰਜਨ ਦਾਸ ਡੇਰਾ ਬੱਲਾਂ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਰਵਿਦਾਸ ਕੀਰਤਨੀ ਜਥਾ ਪਿੰਡ ਕੁੱਕੜਾਂ ਜ਼ਿਲ੍ਹਾ ਜਲੰਧਰ ਵਾਲਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੰਤ ਨਿਰੰਜਨ ਦਾਸ ਦੇ ਸਮਾਗਮ ਵਿੱਚ ਪਹੁੰਚਣ ’ਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਵਿਧਾਇਕ ਡਾ. ਨਛੱਤਰ ਪਾਲ ਨੇ ਉਨ੍ਹਾਂ ਨੂੰ ਸਤਿਕਾਰ ਵਜੋਂ ਵਸਤਰ ਭੇਟ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸੰਤ ਲੇਖਰਾਜ, ਸੰਤ ਸੁਖਵਿੰਦਰ ਦਾਸ, ਸੰਤ ਪ੍ਰੀਤਮ ਦਾਸ, ਸੰਤ ਕ੍ਰਿਸ਼ਨ ਨਾਥ, ਸੰਤ ਹਰਵਿੰਦਰ ਦਾਸ ਅਤੇ ਸਾਈਂ ਪੱਪਲ ਸ਼ਾਹ ਸਮੇਤ ਪੁੱਜੇ ਸੰਤ ਮਹਾਂਪੁਰਸ਼ਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵਿਧਾਇਕ ਡਾ. ਨਛੱਤਰ ਪਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗਰੀਬਾਂ, ਲੋੜਵੰਦਾਂ ਅਤੇ ਦੁਖੀ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੇ ਸੰਤ ਮਹਾਂਪੁਰਸ਼ਾਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮਾਗਮ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਮੋਹਨ ਲਾਲ, ਅਮਰਜੀਤ ਰੱਲ੍ਹ, ਜਨਕ ਰਾਜ, ਸਤਪਾਲ ਚੁੰਬਰ, ਮੈਨੇਜਰ, ਕੌਂਸਲਰ ਬਿਮਲ ਕੁਮਾਰ, ਕੌਂਸਲਰ ਮਨਜੀਤ ਚੁੰਬਰ, ਸਰਬਜੀਤ ਸਿੰਘ ਜਾਫਰਪੁਰ, ਮੁਖਤਿਆਰ ਰਾਮ, ਅਮਰਜੀਤ ਸੂੰਢ, ਜਸਵੰਤ ਰਾਏ, ਸੋਢੀ ਰਾਮ, ਬਲਵੀਰ ਰਾਮ ਤੋਂ ਇਲਾਵਾ ਹੋਰ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਕਰਵਾਇਆ ਲੜੀ ਦਾ ਸੰਪੂਰਨਤਾ ਸਮਾਗਮ ਅਗਲੀ ਖ਼ਬਰ ਐਮ. ਪੀ. ਮਲਵਿੰਦਰ ਸਿੰਘ ਕੰਗ ਵਲੋਂ ਪਿੰਡ ਰਾਮਗੜ੍ਹ ਨੂੰ ਪਾਣੀ ਦਾ ਟੈਂਕਰ ਸੌਂਪਿਆ
Ad Position 24