01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਕਰਵਾਇਆ ਲੜੀ ਦਾ ਸੰਪੂਰਨਤਾ ਸਮਾਗਮ

ਨਵਾਂਸ਼ਹਿਰ, 1 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਕੂਲ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਤਿੰਨ ਦਿਨਾਂ ਮਹਾਨ ਕੀਰਤਨ ਦਰਬਾਰ 14 ਤੋਂ 16 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਸਮਾਗਮਾਂ ਦੀ ਸੰਪੂਰਨਤਾ ਗੁਰਦੁਆਰਾ ਗੁਰੂ ਨਾਨਕ ਨਗਰ ਚੰਡੀਗੜ੍ਹ ਵਿਖੇ ਖੁੱਲ੍ਹੇ ਪੰਡਾਲ ਵਿਚ ਕਰਵਾਏ ਗਏ ਇੱਕ ਵੱਡੇ ਸਮਾਗਮ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 02-11-2026
ਨਵਾਂਸ਼ਹਿਰ, 1 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਕੂਲ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਤਿੰਨ ਦਿਨਾਂ ਮਹਾਨ ਕੀਰਤਨ ਦਰਬਾਰ 14 ਤੋਂ 16 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਸਮਾਗਮਾਂ ਦੀ ਸੰਪੂਰਨਤਾ ਗੁਰਦੁਆਰਾ ਗੁਰੂ ਨਾਨਕ ਨਗਰ ਚੰਡੀਗੜ੍ਹ ਵਿਖੇ ਖੁੱਲ੍ਹੇ ਪੰਡਾਲ ਵਿਚ ਕਰਵਾਏ ਗਏ ਇੱਕ ਵੱਡੇ ਸਮਾਗਮ ਨਾਲ ਹੋਈ। ਇਸ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਰਾਗੀ ਭਾਈ ਉਂਕਾਰ ਸਿੰਘ ਨੇ ਗੁਰਬਾਣੀ ਦਾ ਅੰਮ੍ਰਿਤਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਦੇ ਮਹਾਨ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਨੇ ਗੁਰ ਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਨ੍ਹਾਂ ਨੇ ਸੰਗਤਾਂ ਨੂੰ 14, 15 ਅਤੇ 16 ਨਵੰਬਰ ਨੂੰ ਹੋਣ ਵਾਲੇ ਮਹਾਨ ਕੀਰਤਨ ਦਰਬਾਰ ਦੌਰਾਨ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਇਹਨਾਂ ਸਮਾਗਮਾਂ ਦੌਰਾਨ ਸਮੁੱਚੇ ਇਲਾਕੇ ਦੀਆਂ ਸੰਗਤਾਂ ਅਤੇ ਸਮਾਗਮ ਕਰਾਉਣ ਵਾਲੀਆਂ ਸੰਸਥਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਕੈਂਸਰ ਦਾ ਜਾਂਚ ਕੈਂਪ ਵੀ ਲਗਾਇਆ ਗਿਆ। ਅੱਜ ਦੇ ਸਮਾਗਮ ਵਿੱਚ ਸ਼ਾਮਲ ਸੀਨੀਅਰ ਆਗੂ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦਾ ਵੀ ਸਮਾਗਮਾਂ ਦੌਰਾਨ ਬੱਸਾਂ ਦੀ ਸੇਵਾ ਮੁਹੱਈਆ ਕਰਾਉਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਮਹਾਨ ਕੀਰਤਨ ਦਰਬਾਰ ਦੌਰਾਨ ਵੀ ਬੱਸਾਂ ਦੀ ਸੇਵਾ ਮੁਹੱਈਆ ਕਰਾਉਣ ਲਈ ਮੁੜ ਤੋਂ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਅੰਗਦ ਸਿੰਘ ਸਾਬਕਾ ਵਿਧਾਇਕ, ਜਸਪ੍ਰੀਤ ਸਿੰਘ ਰੌਬੀ ਕੰਗ ਹਲਕਾ ਇੰਚਾਰਜ, ਪ੍ਰਭਜੋਤ ਸਿੰਘ ਰਾਹੋਂ ਹਲਕਾ ਇੰਚਾਰਜ, ਬੀਬਾ ਗੁਰਪ੍ਰੀਤ ਕੌਰ ਥਿਆੜਾ ਅਕਾਲੀ ਆਗੂ, ਗੁਰਇਕਬਾਲ ਕੌਰ ਬੱਬਲੀ ਸਾਬਕਾ ਵਿਧਾਇਕ, ਸਮੀਤ ਪਰਿਹਾਰ ਕੌਸਲਰ, ਕੁਲਵੰਤ ਕੌਰ ਕੌਂਸਲਰ, ਰੀਤੂ ਬਡਵਾਲ ਕੌਂਸਲਰ, ਦੀਦਾਰ ਸਿੰਘ ਸਾਬਕਾ ਡੀ.ਐਸ.ਪੀ ਅਤੇ ਉਪ ਮੁੱਖ ਸੇਵਾਦਾਰ, ਹਕੀਕਤ ਸਿੰਘ, ਲਖਬੀਰ ਸਿੰਘ ਸਾਬਕਾ ਡੀ.ਐਸ.ਪੀ, ਵਿਨੋਦ ਕੁਮਾਰ ਸਾਬਕਾ ਡੀ.ਐਸ.ਪੀ, ਸੁਸਾਇਟੀ, ਡਾ: ਬਲਵਿੰਦਰ ਸਿੰਘ, ਡਾ: ਭਗਵਾਨ ਸਿੰਘ, ਕੁਲਵੀਰ ਸਿੰਘ, ਸੈਕਟਰੀ ਗੁਲਜਾਰ ਸਿੰਘ, ਭਾਈ ਮਨਪ੍ਰੀਤ ਸਿੰਘ, ਸਰਪ੍ਰਸਤ ਉੱਤਮ ਸਿੰਘ ਸੇਠੀ, ਖਜਾਨਚੀ ਜਗਦੀਪ ਸਿੰਘ, ਤਰਲੋਕ ਸਿੰਘ ਸੇਠੀ, ਪਲਵਿੰਦਰ ਸਿੰਘ ਕਰਿਆਮ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਮਨਮੋਹਨ ਸਿੰਘ ਕੰਵਲ, ਕੁਲਜੀਤ ਸਿੰਘ ਖਾਲਸਾ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਹਰਪ੍ਰੀਤ ਸਿੰਘ ਹੈਪੀ, ਰਮਣੀਕ ਸਿੰਘ, ਦਿਲਬਾਗ ਸਿੰਘ ਰਾਹੋਂ, ਬਖਸ਼ੀਸ਼ ਸਿੰਘ ਸੈਣੀ, ਪਰਮਜੀਤ ਸਿੰਘ ਮੂਸਾਪੁਰ, ਗੁਰਦੀਪ ਸਿੰਘ ਪੱਲੀ ਝਿੱਕੀ, ਕਮਲਜੀਤ ਸਿੰਘ ਵਜੀਦਪੁਰ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਭਖਦੇ ਮੁੱਦਿਆਂ ’ਤੇ ਅਜੇ ਮੰਗੂਪੁਰ ਨੇ ਪੱਤਰਕਾਰਾਂ ਨਾਲ ਕੀਤੇ ਵਿਚਾਰ ਸਾਂਝੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸੰਤ ਸੰਮੇਲਨ ਕਰਵਾਇਆ
Ad Position 24