ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ-ਕਟਾਰੀਆਂ
ਬਹਿਰਾਮ, 2 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ।
ਬਹਿਰਾਮ, 2 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਮਨਜਿੰਦਰ ਸਿੰਘ ਕਟਾਰੀਆਂ ਨੇ ਪਾਰਟੀ ਹਿੱਤ ਗੱਲਬਾਤ ਕਰਦਿਆ ਇੱਥੇ ਆਖੇ। ਉਪਰੰਤ ਉਨ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਐਸ.ਸੀ ਵਿੰਗ ਗੁਲਜਾਰ ਸਿੰਘ ਰਾਣੀਕੇ, ਜਥੇ. ਸਤਨਾਮ ਸਿੰਘ ਲਾਦੀਆਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਡਾ. ਸਤਵਿੰਦਰਪਾਲ ਸਿੰਘ ਹਲਕਾ ਇੰਚਾਰਜ ਬੰਗਾ, ਪ੍ਰੇਮ ਸਿੰਘ ਕਲਸੀ, ਜਥੇ. ਸੁਖਦੇਵ ਸਿੰਘ ਮੇਹਲੀਆਣਾ, ਪਰਮਜੀਤ ਸਿੰਘ ਪੰਮਾ, ਸਤਨਾਮ ਸਿੰਘ ਝਿੱਕਾ ਆਦਿ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਨ੍ਹਾਂ ਮੇਰੀਆਂ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਮੈਨੂੰ ਐਸ.ਸੀ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਜ਼ਿੰਮੇਵਾਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਵਾਂਗਾ।