ਚੌਹਾਨ ਗੋਤਰ ਮੇਲਾ 8 ਨੂੰ
ਬਲਾਚੌਰ, 2 ਨਵੰਬਰ (ਨਰੇਸ਼ ਧੌਲ)-ਦੀਵਾਲੀ ਦੇ ਸ਼ੁੱਭ ਅਵਸਰ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੌਹਾਨ ਗੋਤਰ ਸਤੀ ਮਾਤਾ ਦਾ ਮੇਲਾ ਕਲਾਰ ਨਜ਼ਦੀਕ ਬਲਾਚੌਰ ਵਿਖੇ 8 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ ’ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ ਤੋਂ ਗੁੱਜਰ ਭਾਈਚਾਰੇ ਨਾਲ ਸਬੰਧਿਤ ਚੌਹਾਨ ਗੋਤਰ ਵੰਸ਼ੀ ਇਸ ਅਸਥਾਨ ‘ਤੇ ਨਤਮਸਤਕ ਹੋਣਗੇ।
ਬਲਾਚੌਰ, 2 ਨਵੰਬਰ (ਨਰੇਸ਼ ਧੌਲ)-ਦੀਵਾਲੀ ਦੇ ਸ਼ੁੱਭ ਅਵਸਰ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੌਹਾਨ ਗੋਤਰ ਸਤੀ ਮਾਤਾ ਦਾ ਮੇਲਾ ਕਲਾਰ ਨਜ਼ਦੀਕ ਬਲਾਚੌਰ ਵਿਖੇ 8 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ ’ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ ਤੋਂ ਗੁੱਜਰ ਭਾਈਚਾਰੇ ਨਾਲ ਸਬੰਧਿਤ ਚੌਹਾਨ ਗੋਤਰ ਵੰਸ਼ੀ ਇਸ ਅਸਥਾਨ ‘ਤੇ ਨਤਮਸਤਕ ਹੋਣਗੇ। ਪ੍ਰਬੰਧਕ ਕਮੇਟੀ ਵਲੋਂ ਸਮੂਹ ਚੌਹਾਨ ਗੋਤਰ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਤੀ ਮਾਤਾ ਦੇ ਦਰਬਾਰ ‘ਤੇ ਪਹੁੰਚ ਕੇ ਅਸ਼ੀਰਵਾਦ ਪ੍ਰਾਪਤ ਕਰਨ।