18 ਤੋਂ 22 ਤੱਕ ਲਾਜਵੰਤੀ ਸਟੇਡੀਅਮ ਵਿਖੇ ਲੱਗੇਗਾ ‘ਨੇਚਰ ਫੈਸਟ-2026’-ਰਾਕੇਸ਼ ਕੁਮਾਰ ਮੀਨਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਨੇ ਦੱਸਿਆ ਕਿ 18 ਤੋਂ 22 ਨਵੰਬਰ ਤੱਕ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ‘ਨੇਚਰ ਫੈਸਟ-2026’ ਕਰਵਾਇਆ ਜਾਵੇਗਾ। ਇਸ ਸਬੰਧੀ ਏ.
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਨੇ ਦੱਸਿਆ ਕਿ 18 ਤੋਂ 22 ਨਵੰਬਰ ਤੱਕ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ‘ਨੇਚਰ ਫੈਸਟ-2026’ ਕਰਵਾਇਆ ਜਾਵੇਗਾ। ਇਸ ਸਬੰਧੀ ਏ.ਡੀ.ਸੀ. (ਵਿਕਾਸ) ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੇਚਰ ਫੈਸਟ ਜ਼ਿਲ੍ਹੇ ਦਾ ਇਕ ਮਹੱਤਵਪੂਰਨ ਸਮਾਗਮ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਆਮ ਲੋਕਾਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੇ ਸਟਾਲ, ਕਾਰੀਗਰਾਂ ਵੱਲੋਂ ਤਿਆਰ ਕੀਤੇ ਦਸਤਕਾਰੀ ਉਤਪਾਦਾਂ ਦੀ ਪ੍ਰਦਰਸ਼ਨੀ, ਫੂਡ ਸਟਾਲ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ। ਉਨ੍ਹਾਂ ਕਿ ਹਾ ਕਿ ਇਸ ਸਮਾਗਮ ਦਾ ਉਦੇਸ਼ ਲੋਕਾਂ ਨੂੰ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਥਾਨਕ ਕਲਾ, ਸੱਭਿਆਚਾਰ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੌਰਾਨ ਸੁਰੱਖਿਆ, ਆਵਾਜਾਈ ਪ੍ਰਬੰਧ, ਸਾਫ਼-ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਤ ਸਮਾਂ-ਸੀਮਾ ਅੰਦਰ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਯਤਨ ਹੈ ਕਿ ਨੇਚਰ ਫੈਸਟ-2026 ਨੂੰ ਸੁਰੱਖਿਅਤ, ਸੁਚੱਜੇ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਇੱਕ ਬਿਹਤਰ ਅਨੁਭਵ ਮਿਲਣ ਦੇ ਨਾਲ-ਨਾਲ ਹੁਸ਼ਿਆਰਪੁਰ ਦੀ ਕਲਾ, ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵੀ ਨਵੀਂ ਪਛਾਣ ਮਿਲ ਸਕੇ। ਇਸ ਮੌਕੇ ਓ.ਐਸ.ਡੀ. (ਸ਼ਹਿਰੀ ਮਾਮਲੇ) ਓਇਸ਼ੀ ਮੰਡਲ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।