ਪੁਲਿਸ ਵਿਭਾਗ ਤੋਂ ਸੇਵਾ ਮੁਕਤ ਹੋਏ ਕਮਲਜੀਤ ਸਿੰਘ ਨੂੰ ਭਾਜਪਾ ਆਗੂਆਂ ਨੇ ਘਰ ਪਹੁੰਚ ਕੇ ਦਿੱਤੀ ਮੁਬਾਰਕਬਾਦ
ਕਾਠਗੜ੍ਹ, 2 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਬੀੜ ਕਾਠਗੜ੍ਹ ਤੋਂ ਕਮਲਜੀਤ ਸਿੰਘ ਜੋ ਪੁਲਿਸ ਵਿਭਾਗ ’ਚ ਲੰਬੇ ਸਮੇਂ ਤੱਕ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ, ਉਨ੍ਹਾਂ ਦੀ ਰਿਟਾਇਰਮੈਂਟ ਮੌਕੇ ਭਾਜਪਾ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਉੱਚੇਚੇ ਪਹੁੰਚ ਕੇ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਅਤੇ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਸ਼੍ਰੀਰਾਮ ਵਿਸ਼ੇਸ਼ ਤੌਰ ’ਤੇ ਪਹੁੰਚੇ।
ਕਾਠਗੜ੍ਹ, 2 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਬੀੜ ਕਾਠਗੜ੍ਹ ਤੋਂ ਕਮਲਜੀਤ ਸਿੰਘ ਜੋ ਪੁਲਿਸ ਵਿਭਾਗ ’ਚ ਲੰਬੇ ਸਮੇਂ ਤੱਕ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ, ਉਨ੍ਹਾਂ ਦੀ ਰਿਟਾਇਰਮੈਂਟ ਮੌਕੇ ਭਾਜਪਾ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਉੱਚੇਚੇ ਪਹੁੰਚ ਕੇ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਅਤੇ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਸ਼੍ਰੀਰਾਮ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਕਮਲਜੀਤ ਸਿੰਘ ਨੂੰ ਸਿਰੋਪਾਓ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਵਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਗਈਆਂ ਇਮਾਨਦਾਰੀ, ਮਿਹਨਤ ਅਤੇ ਲੋਕ ਸੇਵਾ ਭਾਵਨਾ ਵਾਲੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੀਆਂ ਹੋਰ ਸਤਿਕਾਰਤ ਸ਼ਖ਼ਸੀਅਤਾਂ ਨੇ ਵੀ ਕਮਲਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ।