04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਲਵਿੰਦਰ ਸਿੰਘ ਕੰਗ ਵਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ

ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਵਿੱਤੀ ਸਾਲ 2026-27 ਦੇ ਪਹਿਲੇ ਅਤੇ ਦੂਜੇ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਜ਼ਿਲ੍ਹਾ ਕੰਪਲੈਕਸ ਨਵਾਂਸ਼ਹਿਰ ਵਿਖੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਧਿਕਾਰੀਆਂ ਨਾਲ ਗੱਲਬਾਤ ਸਮੇਂ ਨਾਲ ਕੁਲਜੀਤ ਸਿੰਘ ਸਰਹਾਲ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਹੋਰ। 04-11-2026
ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਵਿੱਤੀ ਸਾਲ 2026-27 ਦੇ ਪਹਿਲੇ ਅਤੇ ਦੂਜੇ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ ਦੇ ਲਾਗੂ ਕਰਨ ਨੂੰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜੋਤ ਕੌਰ, ਐਸ.ਡੀ.ਐਮ. ਬਲਾਚੌਰ ਸੁਨੀਲ ਫੋਗਾਟ, ਆਰ.ਟੀ.ਓ. ਇੰਦਰਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਫੰਡਾਂ ਦੀ ਵੰਡ, ਚੱਲ ਰਹੇ ਕੰਮਾਂ, ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੁਕੰਮਲ ਹੋਏ ਕਾਰਜਾਂ ਦੀ ਸਮੀਖਿਆ ਕੀਤੀ। ਐਮ.ਪੀ. ਲੈਡ ਫੰਡਾਂ ਦੀ ਸਮੀਖਿਆ ਦੌਰਾਨ ਦੱਸਿਆ ਗਿਆ ਕਿ 93 ਵਿਕਾਸ ਕਾਰਜਾਂ ਲਈ 348.37 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 108.37 ਲੱਖ ਰੁਪਏ ਦੀ ਲਾਗਤ ਵਾਲੇ 28 ਕੰਮ ਮੁਕੰਮਲ ਹੋ ਚੁੱਕੇ ਹਨ। ਬਾਕੀ 65 ਕੰਮਾਂ ਲਈ ਮਨਜ਼ੂਰ 240 ਲੱਖ ਰੁਪਏ ਵਿੱਚੋਂ 186.25ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਬਾਕੀ 53.75 ਲੱਖ ਰੁਪਏ 31 ਦਸੰਬਰ 2026 ਤੱਕ ਖਰਚ ਕਰਕੇ ਕੰਮ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫੰਡਾਂ ਦੀ ਸਮੇਂ ਸਿਰ ਵਰਤੋਂ ਅਤੇ ਸਬੰਧਤ ਅਥਾਰਟੀ ਨੂੰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਹਦਾਇਤ ਵੀ ਕੀਤੀ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵਾਂ ਸ਼ਹਿਰ ਤੋਂ ਔੜ ਸੜਕ ਦੀ ਲੁੱਕ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਰੋਡ ਫਰਨੀਚਰ ਦਾ ਕੰਮ ਜਾਰੀ ਹੈ, ਇਸ ਸੜਕ ਉੱਤੇ 9.38 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਵਾਂ ਸ਼ਹਿਰ ਤੋਂ ਰਾਹੋਂ ਸੜਕ ਤੇ 14.15 ਕਰੋੜ, ਰਾਹੋਂ ਤੋਂ ਪੁਲ ਸਤਲੁਜ ਸੜਕ ਤੇ 14.54 ਕਰੋੜ, ਬਲਾਚੌਰ ਤੋਂ ਭੱਦੀ ਸੜਕ ਤੇ 14.43 ਕਰੋੜ ਅਤੇ ਕਾਠਗੜ੍ਹ ਤੋਂ ਰੱਤੇਵਾਲ ਸੜਕ ’ਤੇ 9.38 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਹੇ ਹਨ। ਇਨ੍ਹਾਂ ਸੜਕਾਂ ਦੀ ਪੰਜ ਸਾਲ ਤੱਕ ਮੁਰੰਮਤ ਦੀ ਜ਼ਿੰਮੇਵਾਰੀ ਵੀ ਸਬੰਧਤ ਠੇਕੇਦਾਰਾਂ ਦੀ ਹੋਵੇਗੀ। ਰੰਗਲਾ ਪੰਜਾਬ ਸਕੀਮ ਤਹਿਤ ਬੰਗਾ ਬੱਸ ਅੱੜੇ ਦੀ 49 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ। ਮੀਟਿੰਗ ਦੌਰਾਨ ਮਨਰੇਗਾ (ਹੁਣ ਵੀ.ਬੀ.-ਜੀ ਰਾਮ ਜੀ), ਦੀਨ ਦਿਆਲ ਅੰਤੋਦਿਆ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ-ਡੇ - ਮੀਲ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਤੇ ਹੋਰ ਕੇਂਦਰੀ ਸਪਾਂਸਰਡ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਸੰਸਦ ਮੈਂਬਰ ਨੇ ਬੁਢਾਪਾ, ਵਿਧਵਾ, ਅਪੰਗਤਾ ਅਤੇ ਪਰਿਵਾਰਕ ਲਾਭ ਯੋਜਨਾਵਾਂ ਸਬੰਧੀ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਤੇ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਕਣਕ ਦੀ ਵੰਡ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਬਣਾਈਆਂ ਗਈਆਂ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾਵੇ। ਇਸ ਮੌਕੇ ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਕੁਲਜੀਤ ਸਿੰਘ ਸਰਹਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਹਲਕਾ ਇੰਚਾਰਜ ਨਵਾਂ ਸ਼ਹਿਰ ਜਸਪ੍ਰੀਤ ਸਿੰਘ ਰੋਬੀ ਕੰਗ, ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਬੀਚ ਰੈਸਲਿੰਗ ਚੈਂਪੀਅਨਪਸ਼ਿਪ-2026 ’ਚ ਅਰਸ਼ਦੀਪ ਜੰਡੀ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਵਲੋਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ
Ad Position 24