04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਰੋਸ ਪ੍ਰਗਟ

ਨਵਾਂਸ਼ਹਿਰ, 3 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਲਈ ਆਈ. ਟੀ.

Ad Position 21
No active advertisement
ਅਜੀਤ ਡੈਸਕ 04-11-2026
ਨਵਾਂਸ਼ਹਿਰ, 3 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਲਈ ਆਈ.ਟੀ.ਆਈ ਨਵਾਂਸ਼ਹਿਰ ਲੜਕੇ ਅਤੇ ਲੜਕੀਆਂ ਵਿਖੇ ਰੋਸ ਪ੍ਰਗਟ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਯੁਗਰਾਜ ਸਿੰਘ ਮੀਰਪੁਰ, ਆਈ.ਟੀ.ਆਈ ਦੇ ਵਿਦਿਆਰਥੀ ਲਵ ਕੁਮਾਰ ਅਤੇ ਪ੍ਰਭਜੋਤ ਸਿੰਘ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਦੇਸ਼ ਦੇ ਇਤਿਹਾਸ ਦੇ ਵਿੱਚ ਬਹੁਤ ਮੰਦਭਾਗੀ ਘਟਨਾ ਹੈ, ਜਿਸ ਨੂੰ ਭੁੱਲਿਆ ਨਹੀਂ ਜਾ ਸਕਦਾ। ਸਿੱਖ ਕਤਲੇਆਮ ਨੂੰ ਯੋਜਨਾਵੱਧ ਤਰੀਕੇ ਨਾਲ ਕੀਤਾ ਗਿਆ ਸੀ, ਜਿਸ ਵਿੱਚ ਉਸ ਸਮੇਂ ਦੀ ਸਰਕਾਰ, ਪੁਲਿਸ ਅਤੇ ਗੁੰਡਾ ਅਨਸਰ ਵਲੋਂ ਦਿੱਲੀ ਸਮੇਤ ਹੋਰਨਾਂ ਸੂਬਿਆਂ ਦੇ ਵਿੱਚ ਸਿੱਖ ਪਰਿਵਾਰਾਂ ਦੀਆਂ ਵੋਟਰ ਲਿਸਟਾਂ ਦੇ ’ਚੋਂ ਨਾਵਾਂ ਦੀ ਛਾਂਟੀ ਕਰਨ ਉਪਰੰਤ ਉਹਨਾਂ ਦੇ ਘਰਾਂ, ਮੁਹੱਲਿਆਂ ਨੂੰ ਨਿਸ਼ਾਨਾ ਬਣਾਉਣ ਉਪਰੰਤ ਕਰਕੇ ਕੋਹ-ਕੋਹ ਕੇ ਮਾਰਿਆ ਗਿਆ ਸੀ। ਅੱਜ 40 ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਇਨਸਾਫ ਨਹੀਂ ਮਿਲਿਆ, ਜਿਸ ਦੇ ਲਈ ਇੱਥੋਂ ਦਾ ਰਾਜਨੀਤਿਕ ਪ੍ਰਬੰਧ ਜਿੰਮੇਵਾਰ ਹੈ। ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੇ ਵਿੱਚ ਆਰ.ਐਸ.ਐਸ ਦੇ ਇਸ਼ਾਰਿਆਂ ‘ਤੇ ਬੀ.ਜੇ,ਪੀ ਧਾਰਮਿਕ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਭਾਜਪਾ ਫਿਰਕੂ ਧਰੁਵੀਕਰਨ ਕਰਕੇ ਵੋਟਾਂ ਇਕੱਠੀਆਂ ਕਰਨ ਦੇ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਆਈ.ਟੀ.ਆਈ ਦੇ ਲਵਦੀਪ ਸਿੰਘ, ਹਰਪ੍ਰਭ ਸਿੰਘ, ਪ੍ਰਭਜੋਤ ਸਿੰਘ, ਸਤਨਾਮ ਸਿੰਘ, ਭਿੰਦੂ, ਜੱਸੂ ਆਦਿ ਤੋਂ ਇਲਾਵਾ ਹੋਰ ਵੀ ਸਿੱਖਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚੋਂ ਚੁਕਾਈ ਦੀ ਸੁਸਤ ਰਫਤਾਰ ਕਾਰਨ ਲੇਬਰ ਅਤੇ ਆੜ੍ਹਤੀ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਪੱਧਰੀ ਗੁਰਮਤਿ ਤੇ ਸੰਗੀਤਕ ਮੁਕਾਬਲਿਆਂ ’ਚ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਦੇ ਬੱਚਿਆਂ ਨੇ ਮੱਲਾਂ ਮਾਰੀਆਂ
Ad Position 24