04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਬਰਿਗਟਨ ਇੰਗਲਿਸ਼ ਐਪ ਰਾਹੀਂ ਭਾਸ਼ਾ ਸਿੱਖਣ ਦੀ ਨਵੀਂ ਅਤੇ ਦਿਲਚਸਪ ਪਹਿਲ

ਬੰਗਾ, 3 ਨਵੰਬਰ (ਕਰਮ ਲਧਾਣਾ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਵਿਦਿਆਰਥੀਆਂ ਦੇ ਭਾਸ਼ਾਈ ਹੁਨਰਾਂ ਨੂੰ ਨਿਖਾਰਨ ਅਤੇ ਆਧੁਨਿਕ ਤਕਨੀਕ ਰਾਹੀਂ ਅੰਗਰੇਜ਼ੀ ਭਾਸ਼ਾ ਸਿੱਖਣ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਬਰਿਗਟਨ ਇੰਗਲਿਸ਼ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਅਤੇ ਗਿਆਨਵਰਧਕ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਬਰਿਗਟਨ ਇੰਗਲਿਸ਼ ਦੇ ਪ੍ਰੋਡਕਟ ਮੈਨੇਜਰ ਸੰਦੀਪ ਚੱਕਰਵਰਤੀ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ।

Ad Position 21
No active advertisement
ਅਜੀਤ ਡੈਸਕ 04-11-2026
ਬੰਗਾ, 3 ਨਵੰਬਰ (ਕਰਮ ਲਧਾਣਾ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਵਿਦਿਆਰਥੀਆਂ ਦੇ ਭਾਸ਼ਾਈ ਹੁਨਰਾਂ ਨੂੰ ਨਿਖਾਰਨ ਅਤੇ ਆਧੁਨਿਕ ਤਕਨੀਕ ਰਾਹੀਂ ਅੰਗਰੇਜ਼ੀ ਭਾਸ਼ਾ ਸਿੱਖਣ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਬਰਿਗਟਨ ਇੰਗਲਿਸ਼ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਅਤੇ ਗਿਆਨਵਰਧਕ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਬਰਿਗਟਨ ਇੰਗਲਿਸ਼ ਦੇ ਪ੍ਰੋਡਕਟ ਮੈਨੇਜਰ ਸੰਦੀਪ ਚੱਕਰਵਰਤੀ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਰਿਗਟਨ ਐਪ ਰਾਹੀਂ ਭਾਸ਼ਾ ਸਿੱਖਣ ਦੇ ਵੱਖ-ਵੱਖ ਲਾਭਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਚੱਕਰਵਰਤੀ ਨੇ ਐਪ ਦੀਆਂ ਵੱਖ-ਵੱਖ ਸਹੂਲਤਾਂ ਤੋਂ ਜਾਣੂ ਕਰਵਾਇਆ । ਸਕੂਲ ਦੀ ਪ੍ਰਿੰਸੀਪਲ ਸਾਹਿਬਾ ਨੇ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਾਸ਼ਾ ਕੇਵਲ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਸਾਧਨ ਹੀ ਨਹੀਂ, ਸਗੋਂ ਇਹ ਵਿਅਕਤੀ ਦੀ ਸ਼ਖ਼ਸੀਅਤ, ਆਤਮ-ਵਿਸ਼ਵਾਸ ਅਤੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਨ ਦੀ ਯੋਗਤਾ ਨੂੰ ਵੀ ਮਜ਼ਬੂਤ ਬਣਾਉਂਦੀ ਹੈ। ਭਾਸ਼ਾ ਰਾਹੀਂ ਹੀ ਅਸੀਂ ਵੱਖ-ਵੱਖ ਸੱਭਿਆਚਾਰਾਂ, ਵਿਚਾਰਾਂ ਅਤੇ ਸਮਾਜ ਨਾਲ ਜੁੜਦੇ ਹਾਂ ਅਤੇ ਸਿੱਖਿਆ ਤੇ ਕਰੀਅਰ ਦੇ ਨਵੇਂ ਮੌਕੇ ਪ੍ਰਾਪਤ ਕਰਦੇ ਹਾਂ। ਇਹ ਸੈਸ਼ਨ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਲਾਹੇਵੰਦ ਅਤੇ ਪ੍ਰੇਰਨਾਦਾਇਕ ਅਨੁਭਵ ਸਾਬਤ ਹੋਇਆ, ਜਿਸ ਵਿੱਚ ਤਕਨੀਕ ਅਤੇ ਸਿੱਖਿਆ ਦਾ ਸੁੰਦਰ ਸੁਮੇਲ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਅਗਲੀ ਵਾਰ ਵੀ ਪੰਜਾਬ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ-ਡਾ. ਸੁੱਧਾ ਮਾਜਰਾ ਅਗਲੀ ਖ਼ਬਰ ਨਸ਼ੇ ਦੀ ਵਰਤੋਂ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ’ਚ ਵਿਗਾੜ ਆਉਂਦਾ ਹੈ-ਚਮਨ ਸਿੰਘ
Ad Position 24