03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਿੰਡ ਜਲਾਲਪੁਰ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਅਤੇ ਸਾਲਾਨਾ ਭੰਡਾਰਾ 10 ਨੂੰ

ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਜਲਾਲਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸਰਵਣ ਦਾਸ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਿਤੀ 10 ਨਵੰਬਰ 2026 ਦਿਨ ਮੰਗਲਵਾਰ ਨੂੰ ਪਿੰਡ ਜਲਾਲਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-11-2026
ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਜਲਾਲਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸਰਵਣ ਦਾਸ ਮਹਾਰਾਜ ਦੀ ਅਪਾਰ ਕ੍ਰਿਪਾ ਨਾਲ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਿਤੀ 10 ਨਵੰਬਰ 2026 ਦਿਨ ਮੰਗਲਵਾਰ ਨੂੰ ਪਿੰਡ ਜਲਾਲਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸੁੱਖਾ ਜਲਾਲਪੁਰ ਨੇ ਦੱਸਿਆ ਕਿ ਜੈ ਗੁਰੂ ਦੇਵ, ਜੈ ਜੋਗੀ ਰਾਜ, ਵਿਸ਼ਵਕਰਮਾ ਨਮੋ ਨਮ:, ਲੱਖਾਂ ਤਰ ਗਏ, ਲੱਖਾਂ ਨੇ ਤਰ ਜਾਣਾ, ਬਾਬਾ ਜੀ ਤੇਰਾ ਲਖ ਫੜ ਕੇ, ਧੰਨ ਕੁੱਲਾਂ ਦੀ ਸਰਕਾਰ ਦੇ ਜੈਕਾਰਿਆਂ ਨਾਲ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਮਿਤੀ 8 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਵੇਗੀ ਅਤੇ 10:30 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। 10 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਹਾਇਕ ਸਿਵਲ ਸਰਜਨ ਨਾਲ ਨਸ਼ਾ ਵਿਰੋਧੀ ਮੁਹਿੰਮ ਸੰਬੰਧੀ ਮੁਲਾਕਾਤ ਅਗਲੀ ਖ਼ਬਰ ਪਿੰਡ ਟੌਂਸਾ ਵਿਖੇ 25ਵਾਂ ਮਾਂ ਭਗਵਤੀ ਜਾਗਰਣ 14 ਨੂੰ
Ad Position 24