05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਾਭ ਕੰਵਲ ਰਾਜਾ ਸਾਹਿਬ ਤੇ ਮਹੰਤ ਪੂਰਨ ਦਾਸ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ

ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ)-ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਵਿਦੇਸ਼ ’ਚ ਵਸਦੇ ਐਨ. ਆਰ.

Ad Position 21
No active advertisement
ਮੱਲ ਜਠੇਰਿਆਂ ਵਿਖੇ ਕਰਵਾਏ ਮੇਲੇ ਦੌਰਾਨ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। 05-11-2026
ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ)-ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਵਿਦੇਸ਼ ’ਚ ਵਸਦੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਤੇ ਮਹੰਤ ਪੂਰਨ ਦਾਸ ਦੀ ਯਾਦ ਨੂੰ ਸਮਰਪਿਤ ਕਰਵਾਇਆ ਕਬੱਡੀ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ ਹੋ ਗਿਆ। ਇਸ ਕਬੱਡੀ ਟੂਰਨਾਮੈਂਟ ਵਿਚ ਨਾਮਵਰ ਕਬੱਡੀ ਕਲੱਬਾਂ ਨੇ ਭਾਗ ਲਿਆ। ਕਬੱਡੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਟੂਰਨਾਮੈਂਟ ’ਚ ਪੁੱਜੇ ਭਾਰੀ ਗਿਣਤੀ ’ਚ ਦਰਸ਼ਕ ਪ੍ਰੇਮੀਆਂ ਦਾ ਮਨ ਮੋਹਿਆ। ਫਾਈਨਲ ਮੁਕਾਬਲੇ ’ਚ ਐਨ.ਆਰ.ਆਈ ਕਲੱਬ ਨਕੋਦਰ ਜੇਤੂ ਰਿਹਾ। ਇਸ ਮੌਕੇ ਪ੍ਰਬੰਧਕਾਂ ਵਲੋਂ ਟੂਰਨਾਮੈਂਟ ’ਚੋਂ ਬੈਸਟ ਰੇਡਰ ਤੇ ਬੈਸਟ ਜਾਫੀ ਖਿਡਾਰੀ ਵੀ ਚੁਣੇ ਗਏ। ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਕੁਲਜੀਤ ਸਿੰਘ ਸਰਹਾਲ ਚੇਅਰਮੈਨ ਜਲ ਸਰੋਤ ਵਿਭਾਗ ਪੰਜਾਬ ਪੁੱਜੇ। ਉਨ੍ਹਾਂ ਜੇਤੂ ਤੇ ਉਪ ਜੇਤੂ ਕਲੱਬਾਂ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਪੇਂਡੂ ਖੇਡ ਮੇਲੇ ਕਰਵਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਪ੍ਰਬੰਧਕਾਂ ਤੇ ਐਨ.ਆਰ.ਆਈ ਵੀਰਾਂ ਵਲੋਂ ਕਰਵਾਏ ਪੇਂਡੂ ਖੇਡ ਮੇਲੇ ਦੀ ਪ੍ਰਸੰਸਾ ਕੀਤੀ। ਸਟੇਜ ਸਕੱਤਰ ਸਤਨਾਮ ਸਿੰਘ ਸ਼ੇਰਗਿੱਲ ਮਜਾਰਾ ਨੇ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਐਨ.ਆਰ.ਆਈ ਮਨਦੀਪ ਸਿੰਘ ਸ਼ੇਰਗਿੱਲ ਯੂ. ਐਸ. ਏ, ਅਮਨਦੀਪ ਸਿੰਘ ਸ਼ੇਰਗਿੱਲ ਯੂ. ਐਸ. ਏ ਅਤੇ ਹੋਰ ਐਨ.ਆਰ.ਆਈ ਵੀਰਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਐਨ.ਆਰ.ਆਈ ਮਨਦੀਪ ਸਿੰਘ ਸ਼ੇਰਗਿੱਲ ਯੂ. ਐਸ. ਏ ਨੇ ਕਬੱਡੀ ਟੂਰਨਾਮੈਂਟ ਵਿੱਚ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਆਪਣੇ ਸਾਥੀ ਪਿੰਡ ਦੇ ਪਤਵੰਤੇ ਸੱਜਣ ਕੁਲਵੰਤ ਸਿੰਘ ਹੀਰ ਸਾਬਕਾ ਐਸ. ਐਸ. ਪੀ, ਇੰਦਰਜੀਤ ਸਿੰਘ ਸਿਆਣ, ਐਡਵੋਕੇਟ ਗੁਰਦਿਆਲ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਸ਼ੇਰਗਿੱਲ ਮਜਾਰਾ, ਜਸਵੀਰ ਸਿੰਘ ਜੱਸਾ, ਬਹਾਦਰ ਸਿੰਘ ਸ਼ੇਰਗਿੱਲ, ਪਰਮਜੀਤ ਸਿੰਘ ਸਰਪੰਚ, ਬਿੰਦਾ ਕਬੱਡੀ ਖਿਡਾਰੀ, ਗੁਰਦੀਪ ਸਿੰਘ ਬੱਬਾ, ਬਹਾਦਰ ਸਿੰਘ ਖਿਡਾਰੀ, ਬੂਟਾ ਸਿੰਘ ਸੇੇਰਗਿੱਲ, ਮਹਿੰਦਰ ਸਿੰਘ ਸ਼ੇਰਗਿੱਲ, ਕੁਲਵੰਤ ਸਿੰਘ ਘੁੰਮਣ, ਕਮਲਜੀਤ ਸਿੰਘ, ਗੋਰਾ ਸ਼ੇਰਗਿੱਲ ਆਦਿ ਪਤਵੰਤੇ ਸੱਜਣਾਂ ਵਲੋਂ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਾਮਵਰ ਕੁਮੈਂਟੇਟਰ ਕਰਮਦੀਨ ਚੱਕ ਸਾਬੂ ਤੇ ਸੰਧੂ ਬ੍ਰਦਰਜ਼ ਭਰਾਵਾਂ ਵਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਂਦਿਆਂ ਉਨ੍ਹਾਂ ਪ੍ਰਬੰਧਕਾਂ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ ਦੀ ਸ਼ਲਾਘਾ ਕੀਤੀ। ਇਸ ਮੌਕੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪਵਨਜੀਤ ਸਿੰਘ ਸਿੱਧੂ ਗੁਣਾਚੌਰ ਆਪ ਆਗੂ, ਪ੍ਰਬੰਧਕ ਕਮੇਟੀ, ਐਨ.ਆਰ.ਆਈ ਵੀਰ, ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਹੋਰ ਵੀ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੋਵੇਗੀ ਪਹਿਲ-ਸੋਨੂੰ ਆਦੋਆਣਾ ਅਗਲੀ ਖ਼ਬਰ ਕਰਿਆਮ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
Ad Position 24