05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

3 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਨਵਾਂਸ਼ਹਿਰ, 5 ਨਵੰਬਰ (ਜਸਬੀਰ ਸਿੰਘ ਨੂਰਪਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ.

Ad Position 21
No active advertisement
ਅਜੀਤ ਡੈਸਕ 06-11-2026
ਨਵਾਂਸ਼ਹਿਰ, 5 ਨਵੰਬਰ (ਜਸਬੀਰ ਸਿੰਘ ਨੂਰਪਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 3 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਪਿੰਡ ਹਿਆਲਾ ਤੋਂ ਹੁੰਦੇ ਹੁੰਦੇ ਘੱਕੇਵਾਲ ਨਹਿਰ ਦੇ ਨਾਲ-ਨਾਲ ਜਾ ਰਹੀ ਸੀ ਜਦੋਂ ਪੁਲਿਸ ਪਾਰਟੀ ਘੱਕੇਵਾਲ ਹੈੱਡ ਤੋਂ ਥੋੜਾ ਪਿੱਛੇ ਹੀ ਸੀ ਤਾਂ ਉਨ੍ਹਾਂ ਨੂੰ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ‘ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਮੰਗਤ ਰਾਮ ਉਰਫ ਮੰਗਾ ਪੁੱਤਰ ਨੰਜੂ ਰਾਮ ਵਾਸੀ ਸੋਇਤਾ ਥਾਣਾ ਰਾਹੋਂ ਵਜੋਂ ਹੋਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਰਗ ’ਤੇ ਨਵਾਂਗਰਾਂ ਵਿਖੇ ਟੁੱਟੀ ਪੁਲੀ ਕਦੇ ਵੀ ਦੇ ਸਕਦੀ ਹੈ ਵੱਡੇ ਹਾਦਸੇ ਨੂੰ ਸੱਦਾ ਅਗਲੀ ਖ਼ਬਰ ਸਰਕਾਰ ਕਿਸਾਨਾਂ ਦੇ ਗੰਨੇ ਦਾ ਬਕਾਇਆ ਤੁਰੰਤ ਭੁਗਤਾਨ ਕਰੇ -ਸ਼ਾਹ
Ad Position 24