05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੀਵਾਲੀ ਮੌਕੇ ਪਟਾਕਿਆਂ ਦਾ ਧੂੰਆਂ ਸਾਹ ਅਤੇ ਦਿਲ ਦੇ ਮਰੀਜ਼ਾਂ ਲਈ ਬਣ ਸਕਦਾ ਹੈ ਗੰਭੀਰ ਖ਼ਤਰਾ -ਡਾ. ਸੂਰੀ

ਕਾਠਗੜ੍ਹ, 5 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਪਰ ਇਸ ਮੌਕੇ ਪਟਾਕਿਆਂ ਨਾਲ ਵਧਣ ਵਾਲਾ ਹਵਾ ਪ੍ਰਦੂਸ਼ਣ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਪਟਾਕਿਆਂ ’ਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਖਾਸ ਕਰਕੇ ਫੇਫੜਿਆਂ ਅਤੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਕਾਠਗੜ੍ਹ, 5 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਪਰ ਇਸ ਮੌਕੇ ਪਟਾਕਿਆਂ ਨਾਲ ਵਧਣ ਵਾਲਾ ਹਵਾ ਪ੍ਰਦੂਸ਼ਣ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਪਟਾਕਿਆਂ ’ਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਖਾਸ ਕਰਕੇ ਫੇਫੜਿਆਂ ਅਤੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਦੇ ਮਾਲਕ ਡਾ. ਭੁਪਿੰਦਰਜੀਤ ਸਿੰਘ ਸੂਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰ ਮਨਾਉਂਦੇ ਸਮੇਂ ਸਿਹਤ ਨੂੰ ਪਹਿਲ ਦੇਣ ਅਤੇ ਬੇਲੋੜੇ ਪਟਾਕੇ ਚਲਾਉਣ ਤੋਂ ਗੁ ਰੇਜ਼ ਕਰਨ। ਡਾ. ਸੂਰੀ ਨੇ ਕਿਹਾ ਕਿ ਪਟਾਕਿਆਂ ਦੇ ਧੂੰਏਂ ਵਿੱਚ ਮੌਜੂਦ ਬਰੀਕ ਪ੍ਰਦੂਸ਼ਣਕਾਰੀ ਕਣ ਅਤੇ ਹਾਨੀਕਾਰਕ ਰਸਾਇਣ ਫੇਫੜਿਆਂ ਵਿੱਚ ਜਲਣ ਅਤੇ ਸੋਜ ਪੈਦਾ ਕਰ ਸਕਦੇ ਹਨ। ਇਸ ਕਾਰਨ ਖੰਘ, ਗਲੇ ਵਿੱਚ ਖਰਾਸ਼, ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਵਿੱਚ ਜਕੜਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਖਾਸ ਤੌਰ ‘ਤੇ ਦਮਾ ਅਤੇ ਸਾਹ ਦੀਆਂ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਪ੍ਰਦੂਸ਼ਿਤ ਹਵਾ ਵਧੇਰੇ ਨੁਕਸਾਨਦੇਹ ਹੈ। ਡਾ. ਭੁਪਿੰਦਰ ਜੀਤ ਸਿੰਘ ਸੂਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਵਾਤਾਵਰਨ ਪੱਖੀ ਢੰਗ ਨਾਲ ਮਨਾਉਂਦੇ ਹੋਏ ਮਿੱਟੀ ਦੇ ਦੀਵੇ ਜਗਾਉਣ ਅਤੇ ਪਟਾਕਿਆਂ ਦੀ ਬੇਲੋੜੀ ਵਰਤੋਂ ਤੋਂ ਬਚਣ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਨ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਪ੍ਰਦੂਸ਼ਣ ਤੋਂ ਬਚਾਅ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਰਨੈਲ ਸਿੰਘ ਸ਼ਾਹਪੁਰ ਪੱਟੀ ਡੀ.ਐਸ.ਪੀ ਬਣੇ ਅਗਲੀ ਖ਼ਬਰ ਕੂੜਾ ਡੰਪ ਮਾਮਲੇ ’ਤੇ ਕਾਂਗਰਸ ਦੀ ਦੋਗਲੀ ਰਾਜਨੀਤੀ-ਚੇਤ ਰਾਮ ਰਤਨ
Ad Position 24