05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਵਿਫਟ ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ

ਮਜਾਰੀ/ਸਾਹਿਬਾ, 5 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਬਕਾਪੁਰ ਵਿਖੇ ਸਵਿਫਟ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਆਹਮੋ-ਸਾਹਮਣੇ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਸਵਿਫਟ ਕਾਰ ਨੰਬਰ ਐਚ.

Ad Position 21
No active advertisement
ਅਜੀਤ ਡੈਸਕ 06-11-2026
ਮਜਾਰੀ/ਸਾਹਿਬਾ, 5 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਬਕਾਪੁਰ ਵਿਖੇ ਸਵਿਫਟ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਆਹਮੋ-ਸਾਹਮਣੇ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਸਵਿਫਟ ਕਾਰ ਨੰਬਰ ਐਚ.ਆਰ 05 ਏ.ਵਾਈ 9951 ਜੋ ਗੜਸ਼ੰਕਰ ਤੋਂ ਬਲਾਚੌਰ ਵੱਲ ਜਾ ਰਹੀ ਸੀ। ਹੀਰੋ ਮੋਟਰਸਾਈਕਲ ਸਵਾਰ ਬਲਾਚੌਰ ਵਲੋਂ ਗੜਸ਼ੰਕਰ ਵੱਲ ਜਾ ਰਿਹਾ ਸੀ। ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੇ ਇੱਕ ਦਮ ਸੱਜੇ ਪਾਸੇ ਮੋਟਰਸਾਈਕਲ ਮੋੜ ਦਿੱਤਾ, ਜਿਸ ਕਾਰਨ ਤੇਜ਼ ਰਫਤਾਰ ਆ ਰਹੀ ਸਵਿਫਟ ਕਾਰ ਦੀ ਲਪੇਟ ਵਿੱਚ ਆ ਗਿਆ ਤੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸਵਿਫਟ ਕਾਰ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਮੌਕੇ ’ਤੇ ਖੜੇ ਲੋਕਾਂ ਨੇ ਗੰਭੀਰ ਜਖਮੀ ਮੋਟਰਸਾਈਕਲ ਸਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਚੈਰੀਟਬਲ ਹਸਪਤਾਲ ਬਕਾਪੁਰ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਲਾਚੌਰ ਭੇਜਿਆ। ਐਂਬੂਲੈਂਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ। ਮੋਟਰਸਾਈਕਲ ਸਵਾਰ ਪਿੰਡ ਜਗਤਪੁਰ ਦਾ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਗਈ ਅਤੇ ਕਾਰ ਡਰਾਈਵਰ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਚੱਕ ਗੁਰੂ ਦਾ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਨਹੀਂ ਰਹੇ ਲਧਾਣਾ ਉੱਚਾ ਦੇ 105 ਸਾਲਾ ਬਜ਼ੁਰਗ ਦਰਸ਼ਨ ਰਾਮ
Ad Position 24