05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੇ.ਸੀ ਸਕੂਲ ਦੇ ਵਿਦਿਆਰਥੀਆਂ ਨੇ ਰੈਲੀ ਕੱਢ ਕੇ ਦਿੱਤਾ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼

ਨਵਾਂਸ਼ਹਿਰ, 5 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕੇ. ਸੀ ਪਬਲਿਕ ਸਕੂਲ ’ਚ ਸਕੂਲ ਪ੍ਰਿੰਸੀਪਲ ਪੂਜਾ ਸ਼ਾਰਦਾ ਦੀ ਦੇਖ-ਰੇਖ ’ਚ ਦੀਵਾਲੀ ਦੇ ਤਿਉਹਾਰ ਦੇ ਸਬੰਧ ਵਿੱਚ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਨਵਾਂਸ਼ਹਿਰ, 5 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕੇ.ਸੀ ਪਬਲਿਕ ਸਕੂਲ ’ਚ ਸਕੂਲ ਪ੍ਰਿੰਸੀਪਲ ਪੂਜਾ ਸ਼ਾਰਦਾ ਦੀ ਦੇਖ-ਰੇਖ ’ਚ ਦੀਵਾਲੀ ਦੇ ਤਿਉਹਾਰ ਦੇ ਸਬੰਧ ਵਿੱਚ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ’ਚ ਪਹਿਲੀ ਤੋਂ ਪੰਜਵੀਂ ਜਮਾਤ ਤੀਕ ਦੇ ਸਾਰੇ ਵਿਦਿਆਰਥੀਆਂ ਨੇ ਕੌਂਸਲ ਮੈਂਬਰਾਂ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਕੇ.ਸੀ ਇਸਟੇਟ ਤੋਂ ਮਾਈ ਹੱਸੀ ਤੱਕ ਰੈਲੀ ਕੱਢੀ ਅਤੇ ਰਾਹਗੀਰਾਂ ਨੂੰ ਦੀਵੇ ਤੇ ਦੀਵਾਲੀ ਦੇ ਗ੍ਰੀਟਿੰਗ ਕਾਰਡ ਵੰਡੇ। ਇਸ ਦੌਰਾਨ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਅਤੇ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਰੈਲੀ ਨੂੰ ਪ੍ਰਿੰਸੀਪਲ ਪੂਜਾ ਸ਼ਾਰਦਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਐਕਟੀਵਿਟੀ ਕੋਆਰਡੀਨੇਟਰ ਮੀਨੂ ਕੰਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਵੀ ਲਿਆ। ਪ੍ਰਿੰਸੀਪਲ ਪੂਜਾ ਸ਼ਾਰਦਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ। ਦੀਵਾਲੀ ਸਾਦਗੀ ਅਤੇ ਖੁਸ਼ੀਆਂ ਨਾਲ ਮਨਾਉਣੀ ਚਾਹੀਦੀ ਹੈ। ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਨਾਲ ਵਾਤਾਵਰਣ ਸ਼ੁੱਧ ਰਹਿੰਦਾ ਹੈ ਅਤੇ ਹਰ ਪ੍ਰਾਣੀ ਦੀ ਸਿਹਤ ਵੀ ਚੰਗੀ ਰਹਿੰਦੀ ਹੈ। ਉਨ੍ਹਾਂ ਛੋਟੇ ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਮਾਪਿਆਂ ਦੀ ਨਿਗਰਾਨੀ ਹੇਠ ਹੀ ਅਜਿਹਾ ਕਰਨ ਦੀ ਸਲਾਹ ਦਿੱਤੀ। ਮੌਕੇ ’ਤੇ ਅਮਨਦੀਪ, ਹਰਦੀਪ ਸਿੰਘ, ਮੁਨੀਸ਼ਾ, ਹਰਵਿੰਦਰ, ਰੀਆ, ਰਜਨੀ, ਰਵੀਨਾ, ਕੌਂਸਲ ਮੈਂਬਰ ਏਂਜਲ, ਹਰਸ਼, ਕਿਰਨ, ਐਨਾ, ਜਸਮੀਨ, ਸਮੀਕਸ਼ਾ, ਨਿਰਜਰਾ, ਗੁਰਸ਼ਰਨ, ਮਨਵੀਰ, ਸਹਿਜ ਅਤੇ ਵਿਪਨ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸੇਵਾ ਦਲ ਪੰਜਾਬ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਉਣ ਲਈ ਤਿਆਰ ਅਗਲੀ ਖ਼ਬਰ ਚੱਕ ਗੁਰੂ ਦਾ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24