ਕਿਸਾਨ ਮੋਰਚਾ ਭਾਜਪਾ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ
ਬਲਾਚੌਰ, 5 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਐਡਵੋਕੇਟ ਰਾਜਵਿੰਦਰ ਲੱਕੀ ਪ੍ਰਧਾਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਵਫਦ ਦੇ ਰੂਪ ਵਿੱਚ ਵਿਚਾਰਾਂ ਸਾਂਝੀਆਂ ਕੀਤੀਆਂ। ਵਫਦ ’ਚ ਸੀਨੀਅਰ ਭਾਜਪਾ ਆਗੂ ਅਤੇ ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ, ਦੇਸ ਰਾਜ ਪੋਸਵਾਲ, ਹਰਦੀਪ ਸਿੰਘ, ਭਾਰਤੀ ਜਨਤਾ ਪਾਰਟੀ ਓ.
ਬਲਾਚੌਰ, 5 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਐਡਵੋਕੇਟ ਰਾਜਵਿੰਦਰ ਲੱਕੀ ਪ੍ਰਧਾਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਵਫਦ ਦੇ ਰੂਪ ਵਿੱਚ ਵਿਚਾਰਾਂ ਸਾਂਝੀਆਂ ਕੀਤੀਆਂ। ਵਫਦ ’ਚ ਸੀਨੀਅਰ ਭਾਜਪਾ ਆਗੂ ਅਤੇ ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ, ਦੇਸ ਰਾਜ ਪੋਸਵਾਲ, ਹਰਦੀਪ ਸਿੰਘ, ਭਾਰਤੀ ਜਨਤਾ ਪਾਰਟੀ ਓ.ਬੀ.ਸੀ ਮੋਰਚਾ ਪੰਜਾਬ ਦੇ ਉੱਪ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਭਾਟੀਆ ਅਤੇ ਅਸ਼ੋਕ ਚੇਚੀ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨੇ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਨੂੰ ਹਰ ਵਰਗ ਵਲੋਂ ਦਿੱਤੇ ਜਾ ਰਹੇ ਸਮਰਥਨ ਅਤੇ ਚੋਟੀ ਦੇ ਸਿਆਸਤਦਾਨਾਂ ਵਲੋਂ ਭਾਜਪਾ ਵਿੱਚ ਸ਼ਾਮਿਲ ਹੋਣ ਨੂੰ ਸ਼ੁੱਭ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਕਿਸਾਨ ਵਰਗ ਦੀ ਭਲਾਈ ਲਈ ਡੱਬਲ ਇੰਜਣ ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਜਰੂਰਤ ਹੈ। ਇਸ ਮੌਕੇ ਗੁੱਜਰ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਅਤੇ ਓ.ਬੀ.ਸੀ ਮੋਰਚਾ ਦੇ ਸੂਬਾ ਉੱਪ ਪ੍ਰਧਾਨ ਸੋਨੂੰ ਭਾਟੀਆ ਨਾਲ ਹਲਕੇ ’ਚ ਭਾਜਪਾ ਦੀ ਸਰਗਰਮੀ ਸਬੰਧੀ ਜਿੱਥੇ ਵਿਚਾਰਾਂ ਕਰਦਿਆਂ ਨਵੇਂ ਦਿਸ਼ਾ ਨਿਰਦੇਸ਼ ਦਿੱਤੇ,ਉਥੇ ਹਲਕੇ ਵਿੱਚ ਭਾਜਪਾ ਦੀ ਮਜ਼ਬੂਤ ਸਥਿਤੀ ਬਾਰੇ ਚਾਨਣਾ ਪਾਇਆ। ਐਡਵੋਕੇਟ ਰਾਜਵਿੰਦਰ ਲੱਕੀ ਨੇ ਦੱਸਿਆ ਕਿ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਦਿਹਾਤੀ ਖੇਤਰ ਵਿੱਚ ਕਰਵਾਏ ਸਮਾਗਮਾਂ ਵਿੱਚ ਹਲਕਾ ਵਾਸੀਆਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਲਗਾਈ ਹਾਜ਼ਰੀ ਅਤੇ ਤਨ, ਮਨ, ਧਨ ਨਾਲ ਸਹਿਯੋਗ ਦੇਣ ਦੇ ਕੀਤੇ ਵਾਅਦੇ ਸੰਬਧੀ ਵੀ ਕਿਸਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਬੰਸੀ ਲਾਲ ਗੁੱਜਰ ਨੂੰ ਜਾਣਕਾਰੀ ਦਿੱਤੀ।