05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੁਲਦੀਪ ਸਿੰਘ ਯੂ.ਐਸ.ਏ ਵਲੋਂ ਸੰਤਾਂ ਨੂੰ ਸੜਕ ਵਾਸਤੇ ਚੈੱਕ ਭੇਟ

ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨੁੱਖਤਾ ਦੀ ਸੇਵਾ ਸੰਸਥਾ ਦੇ ਟੀਮ ਮੈਂਬਰ ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇਟ ਬੰਗਾ ਵਿਖੇ ਇੱਕ ਸਮਾਗਮ ਦੌਰਾਨ ਉੱਘੇ ਦਾਨੀ ਐਨ. ਆਰ.

Ad Position 21
No active advertisement
ਅਜੀਤ ਡੈਸਕ 06-11-2026
ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨੁੱਖਤਾ ਦੀ ਸੇਵਾ ਸੰਸਥਾ ਦੇ ਟੀਮ ਮੈਂਬਰ ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇਟ ਬੰਗਾ ਵਿਖੇ ਇੱਕ ਸਮਾਗਮ ਦੌਰਾਨ ਉੱਘੇ ਦਾਨੀ ਐਨ.ਆਰ.ਆਈ ਜਸਵਿੰਦਰ ਸਿੰਘ ਸਿੱਧੂ ਰਾਏਪੁਰ ਡੱਬਾ ਅਮਰੀਕਾ ਵਾਲਿਆਂ ਦੀ ਪ੍ਰੇਰਨਾ ਸਦਕਾ ਕੁਲਦੀਪ ਸਿੰਘ ਯੂ.ਐਸ.ਏ ਵਲੋਂ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਸੜਕ ਆਪਣੀ ਨਿਗਰਾਨੀ ਵਿੱਚ ਉਸਾਰਨ ਵਾਲੇ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੂੰ ਇਸ ਸੜਕ ਲਈ ਇੱਕ ਲੱਖ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਨੇ ਅਤੇ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਜਿਥੇ ਐਨ.ਆਰ.ਆਈ ਜਸਵਿੰਦਰ ਸਿੰਘ ਸਿੱਧੂ ਅਤੇ ਕੁਲਦੀਪ ਸਿੰਘ ਯੂ.ਐਸ.ਏ ਦਾ ਇਸ ਯੋਗਦਾਨ ਲਈ ਧੰਨਵਾਦ ਕੀਤਾ। ਉਥੇ ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਇਹ ਸੜਕ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਤੇ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਜਲਦ ਹੀ ਮੁਕੰਮਲ ਹੋ ਜਾਵੇਗੀ , ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਬਿਨਾ ਰੁਕਾਵਟ ਦੇ ਦਰਸ਼ਨ ਕਰਨ ਜਾ ਸਕਣਗੀਆਂ। ਇਸ ਮੌਕੇ ਸੁਖਜਿੰਦਰ ਸਿੰਘ ਨੌਰਾ, ਬਲਬੀਰ ਸਿੰਘ ਝਿੱਕਾ, ਗੁਰਪ੍ਰੀਤ ਸਿੰਘ ਪਾਬਲਾ ਐਮ.ਡੀ ਨਿਊ ਖੇਤੀ ਸੁਵਿਧਾ ਕੇਂਦਰ ਬੰਗਾ, ਬਲਵਿੰਦਰ ਸਿੰਘ ਗੜ੍ਹਪਧਾਣਾ, ਬੀਬੀ ਦਰਸ਼ਨ ਕੌਰ ਝਿੱਕਾ, ਜਸਵਿੰਦਰ ਕੌਰ ਝਿੱਕਾ, ਸਿਮਰਨਪ੍ਰੀਤ ਕੌਰ ਝਿੱਕਾ, ਰਵਿੰਦਰ ਕੌਰ ਝਿੱਕਾ ਤੇ ਹੋਰ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲਾਲੋ ਮਜਾਰਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਕਿਸਾਨ ਮੋਰਚਾ ਭਾਜਪਾ ਦੇ ਕੌਮੀ ਪ੍ਰਧਾਨ ਬੰਸੀ ਲਾਲ ਗੁੱਜਰ ਨਾਲ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ
Ad Position 24