05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ’ਚ ਹਲਕਾ ਇੰਚਾਰਜਾਂ ਵਲੋਂ ਸਰਕਾਰੀ ਕੰਮਾਂ ’ਚ ਦਖਲਅੰਦਾਜ਼ੀ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਆਰ.ਟੀ.ਆਈ ਐਕਟਿਵਿਸਟ ਨੇ ਚੋਣ ਕਮਿਸ਼ਨ ਨੂੰ ਭੇਜਿਆ ਪੱਤਰ

ਨਵਾਂਸ਼ਹਿਰ, 5 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਲਕਾ ਇੰਚਾਰਜਾਂ ਵਲੋਂ ਕੀਤੀ ਜਾਂਦੀ ਬੇਲੋੜੀ ਦਖਲਅੰਦਾਜ਼ੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸੋਸ਼ਲ ਤੇ ਆਰ. ਟੀ.

Ad Position 21
No active advertisement
ਪਰਵਿੰਦਰ ਸਿੰਘ ਕਿੱਤਣਾ 06-11-2026
ਨਵਾਂਸ਼ਹਿਰ, 5 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਲਕਾ ਇੰਚਾਰਜਾਂ ਵਲੋਂ ਕੀਤੀ ਜਾਂਦੀ ਬੇਲੋੜੀ ਦਖਲਅੰਦਾਜ਼ੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸੋਸ਼ਲ ਤੇ ਆਰ.ਟੀ.ਆਈ ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਇੱਕ ਪੱਤਰ ਭੇਜ ਕੇ ਇਸ ਪਿਰਤ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਜਿੱਥੇ ਇਸ ਪਾਰਟੀ ਦੇ ਉਮੀਦਵਾਰ ਪਿਛਲੀਆਂ ਚੋਣਾਂ ’ਚ ਹਾਰ ਗਏ ਸਨ। ਇਹ ਪਿਰਤ ਗੈਰ-ਲੋਕਤੰਤਰਿਕ ਅਤੇ ਗੈਰ-ਕਾਨੂੰਨੀ ਹੈ। ਇਹ ਹਲਕਾ ਇੰਚਾਰਜ ਨਾ ਸਿਰਫ਼ ਸਰਕਾਰੀ ਕੰਮਾਂ ਵਿੱਚ ਖੁੱਲ੍ਹੀ ਦਖਲਅੰਦਾਜ਼ੀ ਕਰ ਰਹੇ ਹਨ, ਸਗੋਂ ਸਰਕਾਰੀ ਗ੍ਰਾਂਟਾਂ ਦੀ ਵੰਡ, ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਇੱਥੋਂ ਤੱਕ ਕਿ ਸਰਕਾਰੀ ਅਫਸਰਾਂ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਵੀ ਕਰ ਰਹੇ ਹਨ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਪੁਲਿਸ ਨਫਰੀ ਦੀ ਘਾਟ ਅਤੇ ਅਮਨ-ਕਾਨੂੰਨ ਦੀ ਖਰਾਬ ਸਥਿਤੀ ਦੇ ਬਾਵਜੂਦ ਇਨ੍ਹਾਂ ਹਲਕਾ ਇੰਚਾਰਜਾਂ ਨੂੰ ਬਿਨਾਂ ਕਿਸੇ ਜਾਇਜ਼ ਲੋੜ ਤੋਂ ਗੰਨਮੈਨ ਮੁਹੱਈਆ ਕਰਵਾਏ ਗਏ ਹਨ। ਇਲੈਕਸ਼ਨ ਕਮਿਸ਼ਨ ਤੋਂ ਮੰਗ ਕੀਤੀ ਗਈ ਹੈ ਕਿ ਚੋਣਾਂ ਤੋਂ ਪਹਿਲਾਂ ਰਹਿੰਦੇ ਸਮੇਂ ਵਿੱਚ ਹਲਕਾ ਇੰਚਾਰਜਾਂ ਦੀ ਇਸ ਪਿਰਤ ’ਤੇ ਤੁਰੰਤ ਰੋਕ ਲਗਾਈ ਜਾਵੇ ਤਾਂ ਜੋ ਉਹ ਆਪਣੀ ਪਾਰਟੀ ਲਈ ਵੋਟਰਾਂ ਨੂੰ ਪ੍ਰਭਾਵਿਤ ਨਾ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਪੰਜ ਪੀਰ ਵੱਡਾ ਰੋਜ਼ਾ ਦੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ 10 ਨੂੰ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਗ਼ਦਰੀ ਬਾਬਿਆਂ ਦੇ ਮੇਲੇ ’ਚ ਰਹੇ ਦੂਜੇ ਸਥਾਨ ’ਤੇ
Ad Position 24