05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ -ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 5 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਆਪਣੀ ਤੇ ਪਰਿਵਾਰ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।

Ad Position 21
No active advertisement
ਡਾ. ਗੀਤਾਂਜਲੀ ਸਿੰਘ ਸਿਵਲ ਸਰਜਨ ਨਵਾਂਸ਼ਹਿਰ 06-11-2026
ਨਵਾਂਸ਼ਹਿਰ, 5 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਆਪਣੀ ਤੇ ਪਰਿਵਾਰ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ, ਇਸ ਲਈ ਇਸ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਮਨਾਇਆ ਜਾਣਾ ਚਾਹੀਦਾ ਹੈ। ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ, ਦਮਾ, ਖੰਘ, ਗਲੇ ਦੀ ਸੋਜ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਪਟਾਕਿਆਂ ਦੀ ਉੱਚੀ ਆਵਾਜ਼ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ, ਦਿਲ ਦੇ ਮਰੀਜ਼ਾਂ ਅਤੇ ਬਿਮਾਰ ਵਿਅਕਤੀਆਂ ਲਈ ਵੀ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪਟਾਕੇ ਚਲਾਉਣ ਤੋਂ ਗੁਰੇਜ਼ ਕਰਕੇ ਦੀਵੇ ਜਗਾਏ ਜਾਣ, ਮਠਿਆਈਆਂ ਵੰਡੀਆਂ ਜਾਣ ਅਤੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਭੁੱਚੋ ਮੰਡੀ ਸਕੂਲ ਵਿਖੇ ਬਲਾਕ ਪੱਧਰੀ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਾਬਾ ਰਾਮ ਦਿੱਤਾ ਦਰਬਾਰ ’ਤੇ ਸਾਲਾਨਾ ਜੋੜ ਮੇਲਾ ਮਨਾਇਆ
Ad Position 24