06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

‘ ਆਪ’ ਸਰਕਾਰ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਮੰਗਾਂ ਨਾ ਮੰਨਣ ’ਤੇ ਚੋਣਾਂ ’ਚ ਭੁਗਤਣਾ ਪਵੇਗਾ ਖਮਿਆਜਾ-ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ

ਬਹਿਰਾਮ, 6 ਨਵੰਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਬਹਿਰਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਬੰਦੀ ਛੋੜ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਬਹਿਰਾਮ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਉਪਰੰਤ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਕਿ ਪਿਛਲੇ ਸਮੇਂ ਦੌਰਾਨ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ ਜੰਗ ਲੜਨ ਵਾਲੇ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਾਨਸਾ ਵਿਖੇ ਲੱਗੇ ਧਰਨਿਆਂ ਦੀ ਬਦੌਲਤ ਹੀ ਇਨਸਾਫ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 07-11-2026
ਬਹਿਰਾਮ, 6 ਨਵੰਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਬਹਿਰਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਬੰਦੀ ਛੋੜ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਬਹਿਰਾਮ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਉਪਰੰਤ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਕਿ ਪਿਛਲੇ ਸਮੇਂ ਦੌਰਾਨ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ ਜੰਗ ਲੜਨ ਵਾਲੇ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਾਨਸਾ ਵਿਖੇ ਲੱਗੇ ਧਰਨਿਆਂ ਦੀ ਬਦੌਲਤ ਹੀ ਇਨਸਾਫ ਮਿਲਿਆ ਹੈ। ਜਿਸ ਵਿੱਚ ਉਕਤ ਐਸੋਸੀਏਸ਼ਨ ਨੇ ਵੀ ਸਾਥ ਦਿੱਤਾ ਸੀ। ਉਨ੍ਹਾਂ ਹੋਰ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਕਰਦਿਆਂ ਬਹੁਤ ਲੰਮਾ ਸਮਾਂ ਹੋ ਗਿਆ ਪਰ ਸਰਕਾਰ ਨੇ ਇਸ ਨੂੰ ਹੱਲ ਕਰਨ ਦੀ ਜ਼ਰੂਰਤ ਨਹੀਂ ਸਮਝੀ। ਪੰਜਾਬ ਦੀ ‘ਆਪ’ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਹੁਣ ਆਉਂਦੀਆ ਵਿਧਾਨ ਸਭਾ ਚੋਣਾਂ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਰੋਸ ਦਾ ਖਮਿਆਜਾ ਉਕਤ ਸਰਕਾਰ ਨੂੰ ਭੁਗਤਣਾ ਪਵੇਗਾ। ਇਸ ਮੌਕੇ ਜਗਦੀਸ਼ ਬੰਗੜ, ਸਤਨਾਮ ਜੋਹਲ, ਅਸ਼ੋਕ ਕੁਮਾਰ ਮੁਕੰਦਪੁਰ, ਹੁਸਨ ਲਾਲ, ਸਤਵਿੰਦਰ ਜੀਤ ਬਘਾਣਾ, ਰੋਹਿਤ, ਪਰਮਜੀਤ, ਗੁਲਜ਼ਾਰ, ਹਰਜੀਤ ਕੌਰ, ਜੌਤੀ, ਹਰਬੰਸ ਕੁਲਥਮ, ਰਵੀ, ਰਸ਼ਪਾਲ ਗੁਲਾਬਗ੍ਹੜੀਆ, ਸ਼ਨੀ, ਵਿੱਕੀ ਕੁਮਾਰ, ਕੁਲਦੀਪ, ਸ਼ਿਵ ਕੁਮਾਰ, ਸੁਰਜੀਤ, ਹਰਦੀਪ ਸਰਹਾਲਾ, ਗਗਨ ਕੁਮਾਰ ਆਦਿ ਪ੍ਰੈਕਟੀਸ਼ਨਰਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿਬੜਿਆ ਨਿਰਮਲ ਸਾਗਰ ਸਕੂਲ ਦਾ ਸਾਲਾਨਾ ਖੇਡ ਮੇਲਾ ਅਗਲੀ ਖ਼ਬਰ ਗ੍ਰੀਨ ਦੀਵਾਲੀ ਮਨਾਓ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਓ-ਸੰਤ ਭਰੋਮਜਾਰਾ
Ad Position 24