ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਫੇਟ ਮਾਰ ਕੇ ਫਰਾਰ
ਰੱਤੇਵਾਲ, 7 ਨਵੰਬਰ (ਅਸ਼ੋਕ ਕੁਮਾਰ ਲੀਲ)-ਕਾਠਗੜ੍ਹ ਰੱਤੇਵਾਲ ਰੋਡ ’ਤੇ ਪੈਂਦੇ ਪਿੰਡ ਚਾਹਲਾਂ ਨਜ਼ਦੀਕ ਇੱਕ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਫੇਟ ਮਾਰ ਕੇ ਫਰਾਰ ਹੋ ਗਿਆ। ਪ੍ਰਾਪਤ ਸੂਚਨਾ ਅਨੁਸਾਰ ਸੋਹਣ ਸਿੰਘ ਆਪਣੇ ਮੋਟਰਸਾਈਕਲ ਨੰਬਰ ਸੀ.
ਰੱਤੇਵਾਲ, 7 ਨਵੰਬਰ (ਅਸ਼ੋਕ ਕੁਮਾਰ ਲੀਲ)-ਕਾਠਗੜ੍ਹ ਰੱਤੇਵਾਲ ਰੋਡ ’ਤੇ ਪੈਂਦੇ ਪਿੰਡ ਚਾਹਲਾਂ ਨਜ਼ਦੀਕ ਇੱਕ ਮੋਟਰਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਫੇਟ ਮਾਰ ਕੇ ਫਰਾਰ ਹੋ ਗਿਆ। ਪ੍ਰਾਪਤ ਸੂਚਨਾ ਅਨੁਸਾਰ ਸੋਹਣ ਸਿੰਘ ਆਪਣੇ ਮੋਟਰਸਾਈਕਲ ਨੰਬਰ ਸੀ. ਐਚ03 ਪੀ 1875 ਤੇ ਸਵਾਰ ਹੋ ਕੇ ਕਾਠਗੜ੍ਹ ਤੋਂ ਖਰੀਦਦਾਰੀ ਕਰਕੇ ਵਾਪਸ ਆਪਣੇ ਪਿੰਡ ਮਾਜਰਾ ਜੱਟਾ ਜਾ ਰਿਹਾ ਸੀ। ਜਦੋਂ ਉਹ ਚਾਹਲਾਂ ਨਜਦੀਕ ਪਹੁੰਚਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਵਿੱਚ ਸੋਹਣ ਸਿੰਘ ਪੁੱਤਰ ਰਤਨ ਸਿੰਘ ਵਾਸੀ ਮਾਜਰਾ ਜੱਟਾਂ ਦੇ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਥਾਣਾ ਕਾਠਗੜ੍ਹ ਤੋਂ ਏ. ਐਸ. ਆਈ ਕੁਲਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ ਪ੍ਰਾਈਵੇਟ ਵਾਹਨ ਦੀ ਮਦਦ ਨਾਲ ਜਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਬਲਾਚੌਰ ਵਿਖੇ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ ਫੇਟ ਮਾਰ ਕੇ ਭੱਜੇ ਵਾਹਨ ਦੀ ਭਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।