07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੋਆਬਾ ਆਰੀਆ ਸਕੂਲ ਦੀ ਹੋਣਹਾਰ ਵਿਦਿਆਰਥਣ ਪਲਕ ਨੇ ਪੰਜਾਬ ਪੱਧਰ ’ਤੇ ਚਮਕਾਇਆ ਨਾਂਅ

ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਲਈ ਮਾਣ ਅਤੇ ਖੁਸ਼ੀ ਵਾਲੀ ਗੱਲ ਕਿ ਸਕੂਲ ਦੀ +1 ਸਾਇੰਸ ਦੀ ਹੋਣਹਾਰ ਵਿਦਿਆਰਥਣ ਪਲਕ ਨੇ ਬੈਡਮਿੰਟਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ। ਪਿਛਲੇ ਹਫ਼ਤੇ ਹੋਏ ਸਕੂਲ ਦੇ ਖੇਡ ਸਮਾਗਮ ਦੌਰਾਨ ਪਲਕ ਨੂੰ ਸਕੂਲ ਦੀ ਸਰਵੋਤਮ ਖਿਡਾਰਨ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਲਈ ਮਾਣ ਅਤੇ ਖੁਸ਼ੀ ਵਾਲੀ ਗੱਲ ਕਿ ਸਕੂਲ ਦੀ +1 ਸਾਇੰਸ ਦੀ ਹੋਣਹਾਰ ਵਿਦਿਆਰਥਣ ਪਲਕ ਨੇ ਬੈਡਮਿੰਟਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ। ਪਿਛਲੇ ਹਫ਼ਤੇ ਹੋਏ ਸਕੂਲ ਦੇ ਖੇਡ ਸਮਾਗਮ ਦੌਰਾਨ ਪਲਕ ਨੂੰ ਸਕੂਲ ਦੀ ਸਰਵੋਤਮ ਖਿਡਾਰਨ ਚੁਣਿਆ ਗਿਆ। ਇਸ ਤੋਂ ਬਾਅਦ ਉਸ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਵੀ ਹਾਸਲ ਕੀਤਾ। ਬੀਤੇ ਕੱਲ੍ਹ ਜਲੰਧਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ ਵਿੱਚ ਪਲਕ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਪੱਧਰ ’ਤੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਸ ਦੀ ਚੋਣ ਨੈਸ਼ਨਲ ਕੈਂਪ ਲਈ ਵੀ ਹੋਈ ਹੈ, ਜੋ ਕਿ ਸਮੁੱਚੇ ਸਕੂਲ ਅਤੇ ਜ਼ਿਲ੍ਹੇ ਲਈ ਬਹੁਤ ਵੱਡੀ ਪ੍ਰਾਪਤੀ ਹੈ। ਸਕੂਲ ਦੇ ਪ੍ਰਿੰਸੀਪਲ ਸ. ਰਾਜਿੰਦਰ ਸਿੰਘ ਗਿੱਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਲਕ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਹੋਣਹਾਰ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਪਲਕ ਦੀ ਮਾਤਾ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਸ. ਰਾਜਿੰਦਰ ਸਿੰਘ ਗਿੱਲ ਨੇ ਪਲਕ ਨੂੰ ਹਮੇਸ਼ਾ ਬਹੁਤ ਸਹਿਯੋਗ ਅਤੇ ਹੌਂਸਲਾ ਦਿੱਤਾ ਹੈ। ਪ੍ਰਿੰਸੀਪਲ ਗਿੱਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਪ੍ਰਧਾਨ ਜੀਆ ਲਾਲ ਸ਼ਰਮਾ, ਸਮੁੱਚੀ ਮੈਨੇਜਮੈਂਟ, ਜ਼ਿਲ੍ਹਾ ਸਿੱਖਿਆ ਅਧਿਕਾਰੀ, ਪਲਕ ਦੇ ਮਾਪਿਆਂ, ਕੋਚ ਸਾਹਿਬਾਨ, ਖੇਡ ਮੁਖੀ ਲੈਕਚਰਾਰ ਸ੍ਰੀਮਤੀ ਗੁਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਅਤੇ ਸਮੂਹ ਬੈਡਮਿੰਟਨ ਪ੍ਰੇਮੀਆਂ ਦਾ ਵਿਸ਼ੇਸ਼ ਕਰਕੇ ਧੰਨਵਾਦ ਕੀਤਾ। ਇਸ ਮੌਕੇ ਖੇਡਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਰੋਹਿਤ ਅਰੋੜਾ, ਪਰਵੇਸ਼ ਰਾਣੀ, ਸ੍ਰਿਜਨਾ, ਸੰਤੋਸ਼ ਰਾਣੀ, ਰਜਨੀ ਨਈਅਰ ਅਤੇ ਹੋਰ ਖੇਡ ਪ੍ਰੇਮੀਆਂ ਦੀ ਹਾਜ਼ਰੀ ਨੇ ਪਲਕ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦਿਆਂ ਉਸ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਬਣਨ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੌਰਾਨ ਟੋਰੋਵਾਲ ਸਕੂਲ ਦੀ ਵਿਦਿਆਰਥਣ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਦੀਵਾਲੀ ਮੌਕੇ ਐੱਚ.ਆਰ.ਇਲੈਕਟ੍ਰਾਨਿਕਸ ਪਲਾਜ਼ਾ ਬੰਗਾ-ਫਗਵਾੜਾ ’ਚ ਗਾਹਕਾਂ ਦੀਆਂ ਭਾਰੀ ਰੌਣਕਾਂ
Ad Position 24