08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਾਰ ਸੇਵਾ ਦੇ ਕੁੰਭ ਵਿੱਚ ਸੰਗਤ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ-ਬਾਬਾ ਸਤਨਾਮ ਸਿੰਘ

ਪੋਜੇਵਾਲ ਸਰਾਂ, 7 ਨਵੰਬਰ (ਨਵਾਂਗਰਾਈਂ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੱੁਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿਛਲੇ ਦੋ ਸਾਲ 10 ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ। ਇਸ ਸੇਵਾ ਦੌਰਾਨ ਬਾਬਾ ਸਤਨਾਮ ਸਿੰਘ ਮੱੁਖ ਪ੍ਰਬੰਧਕ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮੂਹ ਸੰਗਤਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆ ਦਿੰਦੇ ਹੋਏ ਨੇ ਕਿਹਾ ਪ੍ਰਮਾਤਮਾ ਸਭ ਦੀਆਂ ਮਨੋਕਾਮਨਾ ਪੂਰੀਆ ਕਰੇ ਅਤੇ ਸਾਡੇ ਸਾਰਿਆਂ ਵਿੱਚ ਆਪਸੀ ਭਾਈਚਾਰਾ ਤੇ ਪਿਆਰ ਬਣਾ ਕੇ ਰੱਖੇ।

Ad Position 21
No active advertisement
ਅਜੀਤ ਡੈਸਕ 08-11-2026
ਪੋਜੇਵਾਲ ਸਰਾਂ, 7 ਨਵੰਬਰ (ਨਵਾਂਗਰਾਈਂ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੱੁਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿਛਲੇ ਦੋ ਸਾਲ 10 ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ। ਇਸ ਸੇਵਾ ਦੌਰਾਨ ਬਾਬਾ ਸਤਨਾਮ ਸਿੰਘ ਮੱੁਖ ਪ੍ਰਬੰਧਕ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮੂਹ ਸੰਗਤਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆ ਦਿੰਦੇ ਹੋਏ ਨੇ ਕਿਹਾ ਪ੍ਰਮਾਤਮਾ ਸਭ ਦੀਆਂ ਮਨੋਕਾਮਨਾ ਪੂਰੀਆ ਕਰੇ ਅਤੇ ਸਾਡੇ ਸਾਰਿਆਂ ਵਿੱਚ ਆਪਸੀ ਭਾਈਚਾਰਾ ਤੇ ਪਿਆਰ ਬਣਾ ਕੇ ਰੱਖੇ। ਉਹਨਾਂ ਕਿਹਾ ਕਿ ਸੜਕ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਤੇ ਜਲਦੀ ਹੀ ਬਾਕੀ ਰਹਿੰਦਾ ਕੰਮ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਸੰਗਤ ਦਾ ਵੀ ਧੰਨਵਾਦ ਕੀਤਾ ਜਿਹਨਾਂ ਦੇ ਸਹਿਯੋਗ ਨਾਲ ਕਾਰ ਸੇਵਾ ਦੇ ਕੰਮ ਚੱਲ ਰਹੇ ਹਨ ਤੇ ਸੰਗਤ ਗੁਰੂ ਘਰਾਂ ਦੀ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ। ਇਸ ਮੌਕੇ ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਗਰਾਂ ਦੀ ਚੱਲ ਰਹੀ ਸੇਵਾ ਵਿੱਚ ਤਨ, ਮਨ ਅਤੇ ਧੰਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਹਨਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਾਨੂੰ ਪ੍ਰਭ ਭਗਤੀ ਲਈ ਪ੍ਰਣ ਕਰਕੇ ਗੁਰੂਆਂ ਦੇ ਦਰਸਾਏ ਰਸਤੇ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ, ਬਲਵੀਰ ਸਿੰਘ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਬਾਬਾ ਸਤਨਾਮ ਸਿੰਘ ਮੁਣਸ਼ੀ, ਸਿਮਰਨਜੀਤ ਸਿੰਘ ਸੇਮਾ, ਬਾਬਾ ਹਰਜਾਪ ਸਿੰਘ ਜਾਪ੍ਹਾ, ਮਨਪ੍ਰੀਤ ਸਿੰਘ ਜੱਗਾ ਆਦਿ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੌਰਾਨ ਟੋਰੋਵਾਲ ਸਕੂਲ ਦੀ ਵਿਦਿਆਰਥਣ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ
Ad Position 24