08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰੈੱਡ ਕਰਾਸ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 7 ਨਵੰਬਰ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ, ਨਵਾਂਸ਼ਹਿਰ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 08-11-2026
ਨਵਾਂਸ਼ਹਿਰ, 7 ਨਵੰਬਰ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ, ਨਵਾਂਸ਼ਹਿਰ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਵਲੋਂ ਕੀਤੀ ਗਈ। ਇਸ ਮੌਕੇ ਤੇ ਪ੍ਰੋਜੈਕਟ ਡਾਇਰੈਕਟਰ ਨੇ ਸੰਬੋਧਿਤ ਕਰਦਿਆਂ ਸਭ ਤੋਂ ਪਹਿਲਾ ਸਾਰੇ ਹੀ ਬੈਠੇ ਸਟਾਫ ਮੈਂਬਰਾਂ ਅਤੇ ਮਰੀਜਾਂ ਨੂੰ ਇਸ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹ ਤਿਉਹਾਰ ਸਿੱਖਾਂ ਅਤੇ ਹਿੰਦੂਆਂ ਦਾ ਸਾਂਝਾ ਤਿਉਹਾਰ ਹੈ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੈ। ਦੀਵਾਲ਼ੀ ਹਨੇਰੇ ਤੇ ਚਾਨਣ, ਬੁਰਾਈ ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਉਹਨਾਂ ਨੇ ਸਭ ਤੋਂ ਪਹਿਲਾਂ ਬੰਦੀ ਛੋੜ ਦਿਵਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸ਼੍ਰੀਮਤੀ ਕਮਲਜੀਤ ਕੌਂਸਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਉਨ੍ਹਾਂ ਇਸ ਦਿਵਸ ਤੇ ਸਾਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ’ਤੇ ਕੁਲਵੰਤ ਸਿੰਘ, ਮਨਜੀਤ ਸਿੰਘ, ਪਰਵੀਨ ਕੁਮਾਰੀ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨਫਾਰਮਾ ਕੰਪਨੀ ਟੌਂਸਾ ਨੇ ਕੀਤੀ ਦੀਵਾਲੀ ਅਤੇ ਧਨਤੇਰਸ ’ਤੇ ਪੂਜਾ ਅਰਚਨਾ ਅਗਲੀ ਖ਼ਬਰ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ-ਵੈਦ ਸੂਰਾਪੁਰੀਆ
Ad Position 24