ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ਿਆਂ ’ਤੇ ਲੀਕ ਮਾਰੇ-ਨਿਰਮਲ ਸਿੰਘ ਸੰਧੂ
ਕਟਾਰੀਆਂ, 7 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਇੰਡੀਅਨ ਡਿਵੈਲਪਮੈਂਟ ਓਵਰਸੀਜ ਯੂ. ਕੇ ਦੇ ਚੇਅਰਮੈਨ ਨਿਰਮਲ ਸਿੰਘ ਸੰਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਰਜ਼ੇ ਦੀ ਕੁੜਿੱਕੀ ਵਿੱਚ ਫਸੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਤਰਸ ਕਿਉਂ ਨਹੀਂ ਆ ਰਿਹਾ।
ਕਟਾਰੀਆਂ, 7 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਇੰਡੀਅਨ ਡਿਵੈਲਪਮੈਂਟ ਓਵਰਸੀਜ ਯੂ. ਕੇ ਦੇ ਚੇਅਰਮੈਨ ਨਿਰਮਲ ਸਿੰਘ ਸੰਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਰਜ਼ੇ ਦੀ ਕੁੜਿੱਕੀ ਵਿੱਚ ਫਸੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਤਰਸ ਕਿਉਂ ਨਹੀਂ ਆ ਰਿਹਾ। ਜਦ ਕਿ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਦੀ ਲਪੇਟ ਵਿੱਚ ਆ ਕੇ ਜਾ ਰਹੀਆਂ ਕਿਸਾਨਾਂ ਦੀਆਂ ਜਾਨਾਂ ਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚਿਆਂ ’ਤੇ ਤਰਸ ਕਿਉਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਹੀ ਦੇਸ਼ ਦਾ ਇੱਕ ਵੱਡਾ ਅੰਨਦਾਤਾ ਹੈ। ਜੋ ਹਰ ਮੌਸਮ ਵਿੱਚ ਸੱਪਾਂ ਦੀਆਂ ਸਿਰੀਆਂ ਮਿੰਧ ਕੇ ਵੀ ਅੰਨ ਦੇ ਭੰਡਾਰ ਉਗਾ ਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰ ਰਿਹਾ ਹੈ ਪਰ ਸਰਕਾਰਾਂ ਦੀਆਂ ਅਣਦੇਖੀਆਂ ਕਾਰਨ ਮਹਿੰਗੇ ਖੇਤੀ ਖਰਚਿਆਂ ਅਤੇ ਹੋਰ ਮੁਸੀਬਤਾਂ ਵਿੱਚ ਫਸੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ ’ਤੇ ਤਰਸ ਕਿਉਂ ਨਹੀਂ ਆ ਰਿਹਾ। ਨਿਰਮਲ ਸਿੰਘ ਸੰਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਿਆਂ ’ਤੇ ਲੀਕ ਮਾਰੇ ਤਾਂ ਜੋ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆ ਦੇ ਸਿਲਸਿਲੇ ਨੂੰ ਰੋਕਿਆ ਜਾ ਸਕੇ।