ਬੂਟੇ ਲਗਾ ਕੇ ਮਨਾਇਆ ਜਾਵੇ ਦੀਵਾਲੀ ਦਾ ਤਿਉਹਾਰ-ਡਾ. ਬਾਠ
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਸਮਾਜ ਸੇਵੀ ਤੇ ਸਾਬਕਾ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਬਾਠ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾ ਕੇ ਦੀਵਾਲੀ ਦੀ ਤਿਉਹਾਰ ਮਨਾਇਆ ਜਾਵੇ।
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਸਮਾਜ ਸੇਵੀ ਤੇ ਸਾਬਕਾ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਬਾਠ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾ ਕੇ ਦੀਵਾਲੀ ਦੀ ਤਿਉਹਾਰ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਦੀਵਾਲੀ ਮੌਕੇ ਤੇ ਹੋਰ ਕਿਸੇ ਵੀ ਵਿਸ਼ੇਸ਼ ਦਿਨ ਮੌਕੇ ਘੱਟੋ-ਘੱਟ ਇਕ ਰੁੱਖ ਲਗਾਉਣ ਦਾ ਉੱਦਮ ਕਰਨਾ ਚਾਹੀਦਾ ਹੈ ਤਾਂ ਜੋ ਦੂਸ਼ਿਤ ਹੋ ਰਹੇ ਆਪਣੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਛੋਟੀ ਜਿਹੀ ਕੋਸ਼ਿਸ਼ ਜਿੱਥੇ ਵਾਤਾਵਰਨ ਦੀ ਸੰਭਾਲ ਲਈ ਕਾਰਗਰ ਸਾਬਤ ਹੋਵੇਗੀ ਉੱਥੇ ਦੂਜਿਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।