ਸ਼ੌਰਿਆ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
ਬਲਾਚੌਰ, 9 ਨਵੰਬਰ (ਨਰੇਸ਼ ਧੌਲ)-ਸ਼ੌਰਿਆ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਚੌਥੀ ਅਥਲੈਟਿਕ ਮੀਟ ਭਾਰੀ ਉਤਸ਼ਾਹ ਪੂਰਵਕ ਕਰਵਾਈ ਗਈ। ਜਿਸ ਦੇ ਪਹਿਲੇ ਦਿਨ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਸਪੋਰਟਸ ਅਫ਼ਸਰ ਬੰਦਨਾ ਚੌਹਾਨ ਨੇ ਸ਼ਿਰਕਤ ਕੀਤੀ।
ਬਲਾਚੌਰ, 9 ਨਵੰਬਰ (ਨਰੇਸ਼ ਧੌਲ)-ਸ਼ੌਰਿਆ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਚੌਥੀ ਅਥਲੈਟਿਕ ਮੀਟ ਭਾਰੀ ਉਤਸ਼ਾਹ ਪੂਰਵਕ ਕਰਵਾਈ ਗਈ। ਜਿਸ ਦੇ ਪਹਿਲੇ ਦਿਨ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਸਪੋਰਟਸ ਅਫ਼ਸਰ ਬੰਦਨਾ ਚੌਹਾਨ ਨੇ ਸ਼ਿਰਕਤ ਕੀਤੀ। ਝੰਡਾ ਲਹਿਰਾਉਣ ਉਪਰੰਤ ਐਨ.ਸੀ.ਸੀ ਦੇ ਬੱਚਿਆਂ ਨੇ ਮਾਰਚ ਪਾਸ ਕੀਤੀ। ਇਸ ਤੋਂ ਬਾਅਦ ਅਥਲੈਟਿਕ ਮੀਟ ਦੇ ਸ਼ੁਰੂ ਵਿੱਚ ਸਕੂਲ ਦੇ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਸ਼ਬਦ ਗਾਇਨ ਪੇਸ਼ ਕੀਤਾ। ਮੁਕਾਬਲੇ ਦੀ ਸ਼ੁਰੂਆਤ ਮੌਕੇ ਨਰਸਰੀ ਕਲਾਸ ਤੋਂ ਲੈ ਕੇ ਦੂਸਰੀ ਕਲਾਸ ਤੱਕ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਜਿੱਤਾਂ ਹਾਸਲ ਕਰਕੇ ਵਾਹ-ਵਾਹ ਖੱਟੀ। ਕਲਚਰਲ ਐਕਟੀਵਿਟੀ ਦੌਰਾਨ ਬੱਚਿਆਂ ਵੱਲੋਂ ਗਰਾਉਂਡ ਵਿੱਚ ਬਹੁਤ ਵਧੀਆ ਦ੍ਰਿਸ਼ ਪੇਸ਼ ਕੀਤਾ ਗਿਆ। ਦੂਸਰੇ ਦਿਨ ਦੀ ਖੇਡ ਮੇਲੇ ਵਿੱਚ ਤੀਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ। ਦੂਸਰੀ ਦਿਨ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਸਪੋਰਟਸ ਕੋਆਡੀਨੇਟਰ ਦਵਿੰਦਰ ਕੌਰ ਕਜਲਾ ਵਿਸ਼ੇਸ਼ ਤੌਰ ’ਤੇ ਆਏ, ਉਨ੍ਹਾਂ ਦੇ ਨਾਲ ਬਲਾਚੌਰ ਦੇ ਖੇਡ ਸੈਕਟਰੀ ਮੈਡਮ ਕਰਮਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਦੂਸਰੇ ਦਿਨ ਵੀ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਖੇਡ ਮੇਲੇ ਦੇ ਦੋਵੇਂ ਦਿਨ ਬੱਚਿਆਂ ਦੇ ਮਾਪਿਆਂ ਨੇ ਭਰਪੂਰ ਹਾਜ਼ਰੀ ਭਰੀ। ਬੱਚਿਆਂ ਨੇ ਅਥਲੈਟਿਕ ਦੇ ਵੱਖ-ਵੱਖ ਈਵੈਂਟਸ ਵਿੱਚ ਭਾਗ ਲਿਆ ਤੇ ਕਲਚਰਲ ਐਕਟੀਵਿਟੀਜ ਵੀ ਕਰਵਾਈਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਡਾਂਸ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਅੰਤ ਵਿੱਚ ਭੰਗੜੇ ਦੀਆਂ ਟੀਮਾਂ ਵੱਲੋਂ ਪੂਰਾ ਮਾਹੌਲ ਖੁਸ਼ਗਵਾਰ ਬਣਾ ਦਿੱਤਾ ਗਿਆ। ਇਨਾਮ ਵੰਡ ਸਮਾਗਮ ਦੇ ਵਿੱਚ ਮੁੱਖ ਮਹਿਮਾਨ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਤੇ ਫਿਰ ਸਕੂਲ ਦੇ ਚਾਰੋਂ ਹਾਉਸਾਂ ਦੇ ਲੜਕੇ ਅਤੇ ਲੜਕੀਆਂ ਨੇ ਰਿਲੇ ਰੇਸ ਨਾਲ ਸਭ ਦਾ ਦਿਲ ਜਿੱਤ ਲਿਆ। ਖੇਡ ਮੇਲੇ ਦੇ ਦੋਵੇਂ ਦਿਨ ਇਲਾਕੇ ਦੀਆਂ ਵੱਖ-ਵੱਖ ਸ਼ਖਸ਼ੀਅਤਾਂ ਤੋਂ ਇਲਾਵਾ ਬਲਾਕ ਸੜੋਆ ਦੇ ਸਾਬਕਾ ਚੇਅਰਮੈਨ ਬਿਮਲ ਚੌਧਰੀ, ਮੈਨੇਜਿੰਗ ਡਾਇਰੈਕਟਰ ਮੈਡਮ ਮਨਪ੍ਰੀਤ ਕੌਰ, ਪ੍ਰਿੰਸੀਪਲ ਆਰਤੀ ਟਾਈਲ, ਸਕੂਲ ਚੇਅਰਮੈਨ ਸਚਿਨ ਚੌਧਰੀ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।